ਸਰਕਾਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ
ਅਜੀਤ ਡੈਸਕ
26-03-2026
ਪੜ੍ਹਾਈ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਦਲਦੇ ਸਮੇਂ ਤੇ ਮੌਜੂਦਾ ਚੁਨੌਤੀਆਂ ਦੇ ਅਨੁਸਾਰ ਬੱਚਿਆਂ ਨੂੰ ਤਕਨੀਕੀ ਯੋਗਤਾ ਨਾਲ ਸਸ਼ਕਤ ਬਣਾਉਣਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਲਗਾਤਾਰ ਸੁਧਾਰ ਕਰ ਰਹੀ ਹੈ | ਪਿੰਡ ਦੇ ਸਰਪੰਚ ਕੁਲਦੀਪ ਰਾਜ ਤੇ ਪਿ੍ੰਸੀਪਲ ਪਰਮਿੰਦਰ ਕੌਰ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਪਿਊਟਰ ਲੈਬ ਪਿੰਡ ਦੇ ਬੱਚਿਆਂ ਨੂੰ ਬਹੁਤ ਲਾਭ ਪਹੁੰਚਾਏਗੀ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ | ਸਕੂਲ ਪ੍ਰਸ਼ਾਸਨ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਇਸ ਸਹੂਲਤ ਦਾ ਪੂਰਾ ਲਾਭ ਲੈਣ ਤੇ ਉਨ੍ਹਾਂ ਨੂੰ ਡਿਜ਼ੀਟਲ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨ | ਸਮਾਗਮ ਦੇ ਅੰਤ 'ਚ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਰਵੀ ਸਰਪੰਚ, ਜੱਗਾ ਸਿੰਘ ਤੇ ਹੈਪੀ ਸਿੰਘ ਆਦਿ ਹਾਜ਼ਰ ਸਨ |