28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਿੰਬਲੀ ਗੁੱਜਰਾਂ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 26-03-2026
ਘਰੋਟਾ, 25 ਮਾਰਚ (ਸੰਜੀਵ ਗੁਪਤਾ)- ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਘਰੋਟਾ ਖੇਤਰ ਦੇ ਪਿੰਡ ਸਿੰਬਲੀ ਗੁੱਜਰਾਂ ਵਿਚ ਇਕ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ | ਸਮਾਗਮ ਦੌਰਾਨ ਵਿਭੂਤੀ ਸ਼ਰਮਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਵਾਈ ਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਸਿਹਤ ਲਈ ਮਹੱਤਵਪੂਰਨ ਹਨ, ਸਗੋਂ ਮਾਨਸਿਕ ਵਿਕਾਸ ਤੇ ਅਨੁਸ਼ਾਸਨ ਲਈ ਵੀ ਮਹੱਤਵਪੂਰਨ ਹਨ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤੇ ਨੌਜਵਾਨਾਂ ਨੂੰ ਤਰੱਕੀ ਦੇ ਮੌਕੇ ਪ੍ਰਦਾਨ ਕਰਨ ਲਈ ਪਿੰਡ ਪੱਧਰ 'ਤੇ ਅਜਿਹੇ ਟੂਰਨਾਮੈਂਟ ਕਰਵਾ ਰਹੀ ਹੈ | ਸਮਾਗਮ ਦੌਰਾਨ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਦਾ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ 'ਚ ਵੀ ਅਜਿਹੇ ਖੇਡ ਸਮਾਗਮ ਜਾਰੀ ਰਹਿਣਗੇ |
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਵਾਰਡ ਨੰਬਰ-23 'ਚ ਕਰਵਾਏ ਪ੍ਰੋਗਰਾਮ ਦੌਰਾਨ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।