ਪਠਾਨਕੋਟ, 25 ਮਾਰਚ (ਵਿਨੋਦ)- ਪੰਜਾਬ ਸਿਵਲ ਸਪਲਾਈ ਅਤੇ ਖ਼ੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਠਾਨਕੋਟ ਦੇ ਗੈਸ ਏਜੰਸੀ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵਲੋਂ ਗੈਸ ਏਜੰਸੀ ਦੇ ਬਾਹਰ ਲੱਗੀਆਂ ਲਾਈਨਾਂ 'ਤੇ ਗੈਰ ਏਜੰਸੀ ਦੇ ਮਾਲਕਾਂ ਨਾਲ ਗੱਲ ਵੀ ਕੀਤੀ ਗਈ ਤੇ ਲੋਕਾਂ ਨੂੰ ਗੈਸ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤ ਗਏੇ | ਉਨ੍ਹਾਂ ਵਲੋਂ ਗੈਰ ਏਜੰਸੀ ਦੇ ਗੁਦਾਮਾਂ ਨੂੰ ਵੀ ਚੈੱਕ ਕੀਤਾ ਗਿਆ | ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਸ ਏਜੰਸੀ ਦੇ ਮਾਲਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਰੋਜ਼ 550 ਗੈਸ ਦੇ ਸਿਲੰਡਰ ਆ ਰਹੇ ਹਨ, ਜਿਨ੍ਹਾਂ ਨੂੰ ਲੋਕਾਂ ਨੂੰ ਵੰਡਿਆ ਜਾ ਰਿਹਾ | ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਖਾੜੀ ਦੇਸ਼ਾਂ ਦੀ ਜੰਗ ਦੇ ਚੱਲਦੇ ਗੈਸ ਦੀ ਕਿੱਲਤ ਹੋਈ ਹੈ ਪਰ ਕਿਤੇ ਨਾ ਕਿਤੇ ਕੇਂਦਰ ਦੀਆਂ ਗ਼ਲਤ ਨੀਤੀਆਂ ਦੇ ਚੱਲਦੇ ਵੀ ਲੋਕ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ | ਉਨ੍ਹਾਂ ਨੇ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿਹੜਾ ਵੀ ਬਲੈਕ ਮਾਰਕੀਟਿੰਗ ਸਿਲੰਡਰਾਂ ਦੀ ਕਰਦਾ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਵ ਬਹਿਲ ਵੀ ਹਾਜ਼ਰ ਸਨ |