ਨਰੋਟ ਮਹਿਰਾ, 25 ਮਾਰਚ (ਰਾਜ ਕੁਮਾਰੀ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰੋਤਸਾਹਨ ਦੇਣ ਲਈ ਚੱਲ ਰਹੀਆਂ ਵਿਕਾਸ ਯੋਜਨਾਵਾਂ ਤਹਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸਵੇਰ ਤੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਖੇਡ ਗਰਾਊਾਡਾਂ ਦੇ ਨਿਰਮਾਣ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਸ਼ਵਨੀ ਕੁਮਾਰ, ਬਲਾਕ ਪ੍ਰਧਾਨ ਸੰਦੀਪ ਕੁਮਾਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ | ਖੇਡ ਗਰਾਊਾਡਾਂ ਦਾ ਨਿਰੀਖਣ ਕਰਨ ਮਗਰੋਂ ਪਿੰਡ ਗੋਬਿੰਦਸਰ ਵਿਖੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਦੇ ਕਰੀਬ 30 ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਗਰਾੳਾੂਡ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਲਈ ਲਗਪਗ 10 ਕਰੋੜ ਰੁਪਏ ਦੀ ਰਕਮ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਜਾ ਚੁੱਕੀ ਹੈ | ਮੰਤਰੀ ਕਟਾਰੂਚੱਕ ਨੇ ਆਪਣੇ ਦੌਰੇ ਦੌਰਾਨ ਐਮਾਂ ਗੁੱਜਰਾਂ, ਰਾਜਪਰੂਰਾ ਤੇ ਗੋਬਿੰਦਸਰ ਸਮੇਤ ਕਈ ਪਿੰਡਾਂ ਵਿਚ ਚੱਲ ਰਹੇ ਖੇਡ ਗਰਾਊਾਡਾਂ ਦੇ ਨਿਰਮਾਣ ਕਾਰਜਾਂ ਦੀ ਨਿਗਰਾਨੀ ਕੀਤੀ | ਉਨ੍ਹਾਂ ਕਿਹਾ ਕਿ ਐਮਾਂ ਗੁੱਜਰਾਂ ਵਿਚ ਇਕ ਸ਼ਾਨਦਾਰ ਅਤੇ ਵਿਸ਼ਾਲ ਖੇਡ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿਚ ਖਿਡਾਰੀਆਂ ਲਈ ਪੇ੍ਰਰਨਾ ਦਾ ਕੇਂਦਰ ਬਣੇਗਾ | ਇਸੇ ਤਰ੍ਹਾਂ ਹੋਰ ਪਿੰਡਾਂ ਵਿਚ ਵੀ ਕੰਮ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਗਰਾਊਾਡਾਂ ਵਿਚ ਵਧੀਆ ਗੁਣਵੱਤਾ ਵਾਲੇ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ ਤੇ ਪੀਣ ਵਾਲੇ ਸਾਫ਼ ਪਾਣੀ ਲਈ ਕਰੀਬ 250 ਫੁੱਟ ਡੂੰਘਾ ਬੋਰ ਵੀ ਕਰਵਾਇਆ ਗਿਆ ਹੈ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜਿੱਥੇ ਵੀ ਛੋਟੇ-ਮੋਟੇ ਕੰਮ ਬਾਕੀ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਇਹ ਸਹੂਲਤਾਂ ਜਲਦ ਨੌਜਵਾਨਾਂ ਨੂੰ ਸਮਰਪਿਤ ਕੀਤੀਆਂ ਜਾ ਸਕਣ |