21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੁਲਿਸ ਵਲੋਂ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 27-03-2026
ਗੁਰਦਾਸਪੁਰ, 26 ਮਾਰਚ (ਚੱਕਰਾਜਾ)- ਮੁੱਖ ਮੰਤਰੀ ਪੰਜਾਬ ਵਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਪੁਲਿਸ ਵਲੋਂ ਚਾਰ ਦੋਸ਼ੀਆਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਪੁਲਿਸ ਵਲੋਂ ਸਾਜਨ ਕੁਮਾਰ ਤੇ ਵਿਸ਼ਾਲ ਗਿੱਲ ਨੰੂ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ 'ਤੇ ਦੋਸ਼ੀਆਂ ਖਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਦੀ ਪੁਲਿਸ ਨੇ ਮੰਗਾ ਨੰੂ ਕਾਬੂ ਕਰਕੇ ਉਸ ਪਾਸੋਂ 07.30 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਵਲੋਂ ਦੋਸ਼ੀ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਅੰਮਿ੍ਤਪਾਲ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਦੇ ਖਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੱਲ੍ਹ ਦੀ ਪਿੰਡ ਬੱਬੇਹਾਲੀ ਦੀ ਰੈਲੀ ਨਵਾਂ ਇਤਿਹਾਸ ਕਾਇਮ ਕਰੇਗੀ- ਗੁੰਝੀਆਂ/ਗੋਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।