21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਰਾਮ ਨੌਮੀਂ ਉਤਸਵ 'ਤੇ ਬੱਚਿਆਂ ਨੂੰ ਇਤਿਹਾਸ ਤੋਂ ਕਰਵਾਇਆ ਜਾਣੂ

ਅਜੀਤ ਡੈਸਕ 27-03-2026
ਕਲਾਨੌਰ, 26 ਮਾਰਚ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਸ. ਅਜੀਤ ਸਿੰਘ ਮੱਲ੍ਹੀ, ਮੈਡਮ ਸੁਖਜੀਤ ਕੌਰ ਮੱਲ੍ਹੀ, ਡਾਇਰੈਕਟਰ ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪ੍ਰੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ ਅਤੇ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ 'ਚ ਰਾਮ ਨੌਮੀਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਉੱਚ ਆਦਰਸ਼ਾਂ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਹਿੰਦੀ ਵਿਭਾਗ ਦੇ ਜਸਬੀਰ ਸਿੰਘ ਅਤੇ ਸ੍ਰੀਮਤੀ ਰਿਤੂ ਬਾਲਾ ਵਲੋਂ ਗਿਆਨ ਭਰਪੂਰ ਲੈਕਚਰ ਦਿੱਤਾ ਗਿਆ | ਸ੍ਰੀਮਤੀ ਰਿਤੂ ਬਾਲਾ ਨੇ ਸੰਬੋਧਨ 'ਚ ਰਾਮ ਨੌਮੀਂ ਦੇ ਅਧਿਆਤਮਿਕ ਅਤੇ ਸੰਸਕ੍ਰਿਤਿਕ ਮਹੱਤਵ ਨੂੰ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੰਸਕ੍ਰਿਤਕ ਸਮਾਗਮ 'ਚ ਵਿਦਿਆਰਥੀਆਂ 'ਚ ਨੈਤਿਕ ਮੂਲ ਦੀ ਸਥਾਪਨਾ ਕਰਦੇ ਹਨ ਅਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ |
ਪਿਛਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਸ਼ਾਸਕ ਇੰਚਾਰਜ ਗੁਰਦੀਪ ਸਿੰਘ ਸੱਪਲ ਨਾਲ ਮੀਟਿੰਗ ਅਗਲੀ ਖ਼ਬਰ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਸੇਮ ਦੀ ਮਾਰ ਝੱਲ ਰਹੇ ਅਵਾਂਖਾ ਛੰਭ ਦੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।