ਘੁਮਾਣ, 26 ਮਾਰਚ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ | ਉਨ੍ਹਾਂ ਵਲੋਂ ਜਿੱਥੇ ਹਲਕੇ ਵਿਚ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਘਰ-ਘਰ ਜਾ ਕੇ ਜਾਣੂ ਕਰਵਾਇਆ ਜਾ ਰਿਹਾ ਹੈ ਉੱਥੇ ਪਾਰਟੀ ਦੀ ਹਾਈਕਮਾਂਡ ਨਾਲ ਵੀ ਰਾਬਤਾ ਰੱਖਿਆ ਹੋਇਆ ਹੈ | ਇਸੇ ਤਹਿਤ ਹੀ ਉਨ੍ਹਾਂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਸ਼ਾਸਨ ਇੰਚਾਰਜ, ਕਾਂਗਰਸ ਪ੍ਰਧਾਨ ਦੇ ਦਫ਼ਤਰ ਦੇ ਕੋਆਰਡੀਨੇਟਰ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਸਥਾਈ ਨਿਮੰਤਿ੍ਤ ਮੈਂਬਰ ਗੁਰਦੀਪ ਸਿੰਘ ਸੱਪਲ ਨਾਲ ਦਿੱਲੀ ਵਿਖੇ 24 ਅਕਬਰ ਰੋਡ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਦਫ਼ਤਰ 'ਚ ਗੁਰਦੀਪ ਸਿੰਘ ਸੱਪਲ ਨਾਲ ਬਹੁਤ ਹੀ ਵਧੀਆ ਤੇ ਸੁਖਾਵੇ ਮਾਹੌਲ ਵਿਚ ਰਾਜਨੀਤਿਕ ਮਸਲਿਆਂ 'ਤੇ ਵਿਚਾਰ ਚਰਚਾ ਹੋਈ ਹੈ | ਉਨ੍ਹਾਂ ਕਿਹਾ ਕਿ ਸ੍ਰੀ ਸੱਪਲ ਨੇ ਅਸ਼ੀਰਵਾਦ ਦਿੰਦਿਆਂ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਤੇ ਵਰਕਰਾਂ ਨੂੰ ਹੋਰ ਵੀ ਮਜ਼ਬੂਤੀ ਨਾਲ ਕਾਂਗਰਸ ਪਾਰਟੀ ਵਿਚ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ | ਇਸ ਮੌਕੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਹੋਰ ਵੀ ਆਲ੍ਹਾ ਲੀਡਰਾਂ ਨਾਲ ਮੁਲਾਕਾਤ ਕੀਤੀ |