21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ੍ਰੀ ਹਰਿਗੋਬਿੰਦਪੁਰ ਵਿਖੇ ਅੱਜ ਅਕਾਲੀ ਦਲ (ਬ) ਦੀ ਹੋਣ ਜਾ ਰਹੀ ਰੈਲੀ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਰਾਜਨਬੀਰ ਸਿੰਘ ਘੁਮਾਣ

ਅਜੀਤ ਡੈਸਕ 27-03-2026
ਸ੍ਰੀ ਹਰਿਗੋਬਿੰਦਪੁਰ, 26 ਮਾਰਚ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ (ਬ) ਪਾਰਟੀ ਵਲੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਆਪਣੇ ਸਾਥੀਆਂ ਸਮੇਤ 27 ਮਾਰਚ ਨੂੰ ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੂਬਾ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ 'ਪੰਜਾਬ ਬਚਾਓ' ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸਮੂਹ ਪਿੰਡਾਂ ਤੋਂ ਪੁੱਜ ਰਹੇ ਪਾਰਟੀ ਦੇ ਵਰਕਰਾਂ ਤੇ ਬੀਬੀਆਂ ਦੇ ਵੱਡੇ ਜਥੇ ਰੈਲੀ ਵਿਚ ਪੁੱਜ ਕੇ ਸ: ਸੁਖਬੀਰ ਸਿੰਘ ਬਾਦਲ, ਸ: ਬਿਕਰਮ ਸਿੰਘ ਮਜੀਠਿਆ ਤੇ ਹੋਰ ਆਗੂਆਂ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ | ਲੋਕਾਂ ਦੇ ਬੈਠਣ ਅਤੇ ਲੰਗਰ, ਪਾਣੀ, ਗੱਡੀਆਂ, ਟਰੈਕਟਰ-ਟਰਾਲੀਆਂ ਤੇ ਮੋਟਰਸਾਈਕਲ ਖੜ੍ਹੇ ਕਰਨ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਇਸ ਸਮੇਂ ਬੀ.ਸੀ. ਵਿੰਗ ਪੰਜਾਬ ਦੇ ਜਰਨਲ ਸਕੱਤਰ ਜਤਿੰਦਰ ਸਿੰਘ ਲੱਧਾ ਮੁੰਡਾ, ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ, ਮਨਜੀਤ ਸਿੰਘ ਮੋਕਲ ਸਾਬਕਾ ਸਰਪੰਚ, ਦਿਲਬਾਗ ਸਿੰਘ ਕੋਟਲਾ, ਜਰਨੈਲ ਸਿੰਘ ਸਰਕਲ ਪ੍ਰਧਾਨ ਹਰਪੁਰਾ, ਹਰਵਿੰਦਰ ਸਿੰਘ ਖੋਜਕੀਪੁਰ, ਨੰਬਰਦਾਰ ਗੁਰਪ੍ਰੀਤ ਸਿੰਘ ਬਰੇਲੀ, ਬਲਜੀਤ ਸਿੰਘ ਮੈਂਬਰ, ਹਰਵਿੰਦਰ ਸਿੰਘ ਪੇਰੋਸ਼ਾਹ, ਯੂਥ ਆਗੂ ਗੁਰਪ੍ਰੀਤ ਸਿੰਘ ਭੋਮਾਂ, ਸੰਜੋਗਦੀਪ ਸਿੰਘ ਘੁਮਾਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੱਬ ਆਸਰੇ ਚੱਲ ਰਹੀ ਹੈ ਪਾਵਰਕਾਮ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਸ਼ਾਸਕ ਇੰਚਾਰਜ ਗੁਰਦੀਪ ਸਿੰਘ ਸੱਪਲ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।