21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਭਿ੍ਸ਼ਟਾਚਾਰ ਦੀਆਂ ਪਰਤਾਂ ਖੁੱਲ੍ਹਣ ਦੇ ਡਰੋਂ ਸੀ.ਬੀ.ਆਈ. ਜਾਂਚ ਤੋਂ ਭੱਜ ਰਹੀ ਪੰਜਾਬ ਸਰਕਾਰ : ਯਾਦਵਿੰਦਰ ਸਿੰਘ ਬੁੱਟਰ

ਅਜੀਤ ਡੈਸਕ 27-03-2026
ਬਟਾਲਾ, 26 ਮਾਰਚ (ਸਤਿੰਦਰ ਸਿੰਘ)- ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਅੱਜ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਸੀ.ਬੀ.ਆਈ. ਜਾਂਚ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਇਸ ਸੰਗੀਨ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਅਰਵਿੰਦ ਕੇਜਰੀਵਾਲ ਦੀ ਸ਼ਹਿ 'ਤੇ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿਚ ਇਸ ਕੇਸ ਨੂੰ ਸੀ.ਬੀ.ਆਈ. ਨੂੰ ਸੌਂਪਣ ਸਬੰਧੀ ਆਪਣੀ ਸਥਿਤੀ ਸਪੱਸ਼ਟ ਕੀਤੀ ਤਾਂ ਕੁਝ ਹੀ ਮਿੰਟਾਂ ਵਿਚ ਉਕਤ ਮਾਮਲੇ 'ਚ ਨਾਮਜ਼ਦ ਮੰਤਰੀ ਭੁੱਲਰ ਸਾਹਮਣੇ ਆ ਗਏ | ਉਨ੍ਹਾਂ ਕਿਹਾ ਕਿ ਭੁੱਲਰ ਦੀ ਗਿ੍ਫ਼ਤਾਰੀ ਆਪਣੇ-ਆਪ ਵਿਚ ਕਈ ਸਵਾਲ ਖੜੇ ਕਰਦੀ ਹੈ, ਕਿਉਂਕਿ ਇਕ ਪਾਸੇ ਭੁੱਲਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ ਜਦਕਿ ਉਨ੍ਹਾਂ ਦੀ ਆਪਣੀ ਸਰਕਾਰ ਦੀ ਪੁਲਿਸ ਕਹਿ ਰਹੀ ਹੈ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਨਾਲ ਇਹ ਵੀ ਸ਼ੱਕ ਪੈਦਾ ਹੁੰਦਾ ਹੈ ਕਿ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸਰਕਾਰ ਅਤੇ ਪਾਰਟੀ ਵਲੋਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਜੇਕਰ ਇਹ ਮਾਮਲਾ ਸੀ.ਬੀ.ਆਈ. ਕੋਲ ਪਹੁੰਚ ਗਿਆ ਤਾਂ ਨਾ ਸਿਰਫ਼ ਲਾਲਜੀਤ ਸਿੰਘ ਭੁੱਲਰ ਇਸ ਕੇਸ ਵਿਚ ਬੁਰੀ ਤਰ੍ਹਾਂ ਫਸ ਜਾਣਗੇ, ਸਗੋਂ ਇਸ ਨਾਲ ਜੁੜੀਆਂ ਹੋਰ ਕਈ ਕੜੀਆਂ ਵੀ ਸਾਹਮਣੇ ਆਉਣਗੀਆਂ | ਇਸੇ ਡਰ ਕਾਰਨ ਆਮ ਆਦਮੀ ਪਾਰਟੀ ਇਸ ਹੋਣਹਾਰ ਅਫ਼ਸਰ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਵੀ ਇਨਸਾਫ਼ ਕਰਨ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਤੋਂ ਕਤਰਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਦਾ ਰਵੱਈਆ ਵੀ ਸਵਾਲਾਂ ਦੇ ਘੇਰੇ ਵਿਚ ਹੈ, ਕਿਉਂਕਿ ਕਾਂਗਰਸ ਦੇ 3 ਲੋਕ ਸਭਾ ਮੈਂਬਰਾਂ ਨੇ ਅਜੇ ਤੱਕ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਣ ਸਬੰਧੀ ਆਪਣੀ ਸਥਿਤੀ ਸਪਸ਼ਟ ਨਹੀਂ ਕੀਤੀ ਅਤੇ ਨਾ ਹੀ ਲੋਕ ਸਭਾ ਮੈਂਬਰਾਂ ਵਲੋਂ ਲਿਖੇ ਗਏ ਪੱਤਰ 'ਤੇ ਦਸਤਖ਼ਤ ਕੀਤੇ ਹਨ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜੀ ਹੈ ਤੇ ਜਦ ਤੱਕ ਇਸ ਮਾਮਲੇ ਦੀਆਂ ਪਰਤਾਂ ਨਹੀਂ ਖੁੱਲ੍ਹਦੀਆਂ ਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਤਦ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ ਤੇ ਲੋੜ ਪੈਣ 'ਤੇ ਹਰ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ |
ਪਿਛਲੀ ਖ਼ਬਰ ਰਾਮ ਨੌਮੀ ਦੇ ਪਵਿੱਤਰ ਦਿਹਾੜੇ 'ਤੇ ਕਾਦੀਆਂ 'ਚ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਰੱਬ ਆਸਰੇ ਚੱਲ ਰਹੀ ਹੈ ਪਾਵਰਕਾਮ ਸਬ-ਡਵੀਜ਼ਨ ਡੇਰਾ ਬਾਬਾ ਨਾਨਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।