21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਾਂਗਰਸ ਤੇ ਅਕਾਲੀ ਦਲ ਛੱਡ ਕੇ ਅਨੇਕਾਂ ਪਰਿਵਾਰ 'ਆਪ' 'ਚ ਸ਼ਾਮਿਲ

ਅਜੀਤ ਡੈਸਕ 27-03-2026
ਬਟਾਲਾ, 26 ਮਾਰਚ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਧਾਰੀਵਾਲ ਕਲਾਂ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਆਪ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨੇ ਗਏ ਅਨੇਕਾਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸ ਮੌਕੇ ਮੌਜੂਦਾ ਮੈਂਬਰ ਪੰਚਾਇਤ ਅਮਰੀਕ ਸਿੰਘ ਪ੍ਰਧਾਨ ਡੇਰੇ ਭਾਈਆਂ ਆਪਣੇ 14 ਪਰਿਵਾਰਾਂ, ਦਲਬੀਰ ਸਿੰਘ, ਬਲਕਾਰ ਸਿੰਘ ਆਪਣੇ 7 ਪਰਿਵਾਰਾਂ ਨਾਲ, ਬਾਬਾ ਅਮਰ ਸਿੰਘ 4 ਪਰਿਵਾਰਾਂ ਸਮੇਤ, ਸਵਿੰਦਰ ਸਿੰਘ ਚੀਮਾ ਅਤੇ ਜਗਤਾਰ ਸਿੰਘ ਜੱਗਾ ਚੌਧਰੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸਰਪੰਚ ਸੁਖਚੈਨ ਸਿੰਘ ਧਾਰੀਵਾਲ ਕਲਾਂ, ਭੁਪਿੰਦਰ ਸਿੰਘ ਰਿੰਕਾ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ, ਮਨਿੰਦਰਪਾਲ ਸਿੰਘ ਘੁੰਮਣ, ਸੁਖਦੇਵ ਸਿੰਘ ਗੋਲਡੀ, ਗੁਰਨਾਮ ਸਿੰਘ ਪਸਨਾਵਾਲ, ਸਰਪੰਚ ਜਗਤਾਰ ਸਿੰਘ ਡੇਹਰੀਵਾਲ ਦਰੋਗਾ, ਸਤਿੰਦਰ ਸਿੰਘ ਛੀਨਾ ਰੇਤਲਾ, ਹਰਪਾਲ ਸਿੰਘ ਕੰਗ ਸਰਪੰਚ, ਜਿੰਦਰ ਸਿੰਘ ਮੈਂਬਰ ਪੰਚਾਇਤ, ਹਰਵਿੰਦਰ ਕੌਰ ਮੈਂਬਰ ਪੰਚਾਇਤ, ਗੁਰਵਿੰਦਰ ਕੌਰ ਮੈਂਬਰ ਪੰਚਾਇਤ, ਅਜੀਤ ਸਿੰਘ ਨੰਬਰਦਾਰ, ਮਲੂਕ ਸਿੰਘ, ਦੀਪਕ ਸਿੰਘ ਫੌਜੀ ਸਰਪੰਚ, ਕੰਵਲਜੀਤ ਸਿੰਘ, ਬਲਵੀਰ ਸਿੰਘ, ਕੁਲਜੀਤ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਅਮਰ ਸਿੰਘ, ਅਮਰੀਕ ਸਿੰਘ, ਪ੍ਰਧਾਨ ਕੁਲਦੀਪ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਗੁਰਮੁਖ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ 'ਚ ਲਾਇਬ੍ਰੇਰੀ ਦੀ ਨਵੀਂ ਬਣੀ ਇਮਾਰਤ ਲੋਕ ਅਰਪਣ ਅਗਲੀ ਖ਼ਬਰ ਰਾਮ ਨੌਮੀ ਦੇ ਪਵਿੱਤਰ ਦਿਹਾੜੇ 'ਤੇ ਕਾਦੀਆਂ 'ਚ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।