ਗੁਰਦਾਸਪੁਰ, 26 ਮਾਰਚ (ਚੱਕਰਾਜਾ)- ਅੱਜ ਜਸਟਿਸ ਵਿਕਾਸ ਬਹਿਲ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਪ੍ਰਬੰਧਕੀ ਜੱਜ ਸੈਸ਼ਨ ਡਵੀਜ਼ਨ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਡਿਪਟੀ ਕਮਿਸ਼ਨਰ ਆਦਿੱਤਯ ਉਪਰ, ਐੱਸ.ਐੱਸ.ਪੀ. ਆਦਿੱਤਿਆ, ਹਰਪ੍ਰੀਤ ਸਿੰਘ ਸਿਵਲ ਜੱਜ (ਸ.ਡ.)/ਸੀ.ਜੇ.ਐੱਮ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪਰ ਵੀ ਹਾਜ਼ਰ ਸਨ | ਇਸ ਮੌਕੇ ਜਸਟਿਸ ਵਲੋਂ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਲਈ ਤੁਰੰਤ ਸਮਰੱਥ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ | ਜਸਟਿਸ ਨੇ ਜੇਲ੍ਹ ਦੇ ਬੰਦੀਆਂ ਵਲੋਂ ਪੰਜਾਬ ਪ੍ਰੀਜ਼ਨ ਉਲੰਪਿਕ ਦੀਆਂ ਖੇਡਾਂ ਵਿਚੋਂ ਓਵਰਆਲ ਦੂਜਾ ਸਥਾਨ ਹਾਸਲ ਕਰਨ 'ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ | ਉਨ੍ਹਾਂ ਕਿਹਾ ਕਿ ਉਹ ਆਪਣੇ ਨਾਲ ਦੇ ਸਾਥੀਆਂ ਨੂੰ ਵੀ ਖੇਡਾਂ ਲਈ ਪ੍ਰੇਰਿਤ ਕਰਨ | ਇਸ ਮੌਕੇ ਜੇਲ੍ਹ ਸੁਪਰਡੈਂਟ ਮੁਖਤਿਆਰ ਰਾਏ, ਡਿਪਟੀ ਜੇਲ੍ਹ ਸੁਪਰਡੈਂਟ ਅਮਿ੍ਤਪਾਲ ਵੀ ਹਾਜ਼ਰ ਸਨ |