21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰਮਨ ਬਹਿਲ ਦੀ ਮੌਜੂਦਗੀ 'ਚ ਗੁਰਦਾਸਪੁਰ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਲਖਵਿੰਦਰ ਕੌਰ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 27-03-2026
ਗੁਰਦਾਸਪੁਰ, 26 ਮਾਰਚ (ਅਸ਼ੋਕ ਸ਼ਰਮਾ)- ਹਲਕਾ ਇੰਚਾਰਜ ਰਮਨ ਬਹਿਲ ਦੀ ਮੌਜੂਦਗੀ 'ਚ ਗੁਰਦਾਸਪੁਰ ਬਲਾਕ ਸੰਮਤੀ ਦੇ ਸਰਵਸੰਮਤੀ ਨਾਲ ਚੁਣੇ ਰਣਜੀਤ ਸਿੰਘ ਰਾਣਾ ਪਿੰਡ ਬੱਬਰੀ ਨੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਲਈ ਚੁਣੇ ਲਖਵਿੰਦਰ ਕੌਰ ਪਿੰਡ ਰੋੜਾਂਵਾਲੀ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੁਰਦਾਸਪੁਰ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਤੇ ਵਾਈਸ ਚੇਅਰਪਰਸਨ ਲਖਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਰਮਨ ਬਹਿਲ ਨੇ ਕਿਹਾ ਕਿ 'ਆਪ' ਪਿੰਡਾਂ, ਸ਼ਹਿਰਾਂ ਤੇ ਕਸਬਿਆਂ 'ਚ ਹੋਰ ਮਜ਼ਬੂਤ ਹੋਈ ਹੈ ਜਿਸ ਨਾਲ ਲੋਕ ਭਲਾਈ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਮਿਲੇਗੀ | ਉਨ੍ਹਾਂ ਕਿਹਾ ਕਿ 'ਆਪ' ਆਮ ਲੋਕਾਂ ਦੀ ਪਾਰਟੀ ਹੈ ਤੇ ਪਾਰਟੀ 'ਚ ਮਿਹਨਤ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ | ਰਮਨ ਬਹਿਲ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ | ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਮੰਤਵ ਤਹਿਤ 'ਸਕੂਲ ਆਫ ਐਂਮੀਨਸ' ਖੋਲ੍ਹੇ ਹਨ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ, ਹਰ ਵਸਨੀਕ ਨੂੰ 10 ਲੱਖ ਕੈਸ਼ਲੈੱਸ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ | ਗੁਰਦਾਸਪੁਰ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਲਖਵਿੰਦਰ ਕੌਰ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਕੀਤਾ | ਾਰਪੀ08
ਪਿਛਲੀ ਖ਼ਬਰ ਗੋਲੂ ਸਿੱਧੂ ਨਿਊ ਯਰੂਸ਼ਲਮ ਚਰਚ ਦੇ ਯੂਥ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਸਟਿਸ ਵਿਕਾਸ ਬਹਿਲ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।