21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਖ਼ਾਲਸੇ ਦੇ ਸਾਜਨਾ ਦਿਵਸ ਸੰਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਡਿਊਟੀਆਂ ਲਗਾਈਆਂ

ਅਜੀਤ ਡੈਸਕ 27-03-2026
ਧਾਰੀਵਾਲ, 26 ਮਾਰਚ (ਸਵਰਨ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਦੀ ਅਗਵਾਈ ਵਿਚ ਗੁਰਦੁਆਰਾ ਕਰਮਚਾਰੀਆਂ ਦੀ ਮੀਟਿੰਗ ਹੋਈ ਜਿਸ ਵਿਚ ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਜਿਸ ਵਿਚ 5 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਲਈ ਡਿਊਟੀਆਂ ਲਗਾਈਆਂ ਗਈਆਂ | ਮੈਨੇਜਰ ਰਣਜੀਤ ਸਿੰਘ ਕਲਿਆਣਪੁੁਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਬੇਦੀ ਕਾਲੋਨੀ, ਖੁੰਡਾ, ਖੁੰਡੀ, ਭੁੰਬਲੀ, ਅਲਾਵਲਪੁਰ, ਸਿੱਧਵਾਂ, ਮਾਨ ਚੋਪੜਾ, ਨਵੀਂ ਆਬਾਦੀ, ਕੋਟਲੀ ਸੈਣੀਆਂ, ਗੁਰਦੁਆਰਾ ਘੱਲੂਘਾਰਾ ਸਾਹਿਬ, ਜ਼ਮੀਨੀ ਕਰਾਲਾ, ਚਾਵਾ, ਨਵਾਂ ਸ਼ਾਲਾ, ਗੁੰਝੀਆਂ, ਤਿੱਬੜੀ, ਤਿੱਬੜ, ਬਾਹੀਆ, ਤਲਵੰਡੀ, ਬੱਬਰੀ, ਨੰਗਲ, ਪੀਰ ਦੀ ਸੈਨ, ਪੁਰਾਣਾ ਧਾਰੀਵਾਲ ਤੋਂ ਵਾਪਿਸ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਮਾਪਤ ਹੋਵੇਗਾ |
ਪਿਛਲੀ ਖ਼ਬਰ ਸਾਬਕਾ ਸਰਪੰਚ ਬਲਰਾਜ ਸਿੰਘ ਭਾਗੋਵਾਲ ਨੂੰ ਸਦਮਾ : ਮਾਤਾ ਚਰਨ ਕੌਰ ਦਾ ਦਿਹਾਂਤ ਅਗਲੀ ਖ਼ਬਰ ਗੋਲੂ ਸਿੱਧੂ ਨਿਊ ਯਰੂਸ਼ਲਮ ਚਰਚ ਦੇ ਯੂਥ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।