21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ੍ਰੀ ਗੁਰੂ ਨਾਨਕ ਦੇਵ ਜੀ ਇੰਟਰਨੈਸ਼ਨਲ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 27-03-2026
ਫਤਹਿਗੜ੍ਹ ਚੂੜੀਆਂ, 26 ਮਾਰਚ (ਅਵਤਾਰ ਸਿੰਘ ਰੰਧਾਵਾ)-ਪਾਰੋਵਾਲ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਦੇ ਅਧੀਨ ਚੱਲ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਇੰਟਰਨੈਸ਼ਨਲ ਸਕੂਲ (ਸੀਬੀਐਸਈ) ਦੇ ਵਿਹੜੇ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨਾਂ ਵਜੋਂ ਇਲਾਕੇ ਦੇ ਪ੍ਰਸਿੱਧ ਵਿਅਕਤੀ ਸ਼ਾਮਲ ਹੋਏ | ਸਕੂਲ ਦੇ ਚੇਅ: ਚਰਨਜੀਤ ਸਿੰਘ ਪਾਰੋਵਾਲ, ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ, ਪਿ੍ੰਸੀਪਲ ਰਵਿੰਦਰ ਕੌਰ, ਉਪ ਪਿ੍ੰਸੀਪਲ ਹਰਵਿੰਦਰ ਕੌਰ ਅਤੇ ਸਟਾਫ਼ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਦੀਆਂ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਵੇਂ ਕਿ ਗਿੱਧਾ, ਭੰਗੜਾ, ਨਾਟਕ ਤੇ ਗੀਤ ਰਾਹੀਂ ਸ਼ਾਨਦਾਰ ਪੇਸ਼ਕਾਰੀ ਕੀਤੀ | ਇਸ ਮੌਕੇ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦਿੱਤੇ ਗਏ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਜੀਵਨ ਵਿਚ ਅੱਗੇ ਵਧਣ ਲਈ ਕਾਮਨਾ ਕੀਤੀ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸਮਾਪਤ ਹੋਇਆ |
ਪਿਛਲੀ ਖ਼ਬਰ ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਯਾਦ 'ਚ ਸਾਲਾਨਾ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਸਾਬਕਾ ਸਰਪੰਚ ਬਲਰਾਜ ਸਿੰਘ ਭਾਗੋਵਾਲ ਨੂੰ ਸਦਮਾ : ਮਾਤਾ ਚਰਨ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।