21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼ਹੀਦ ਭਗਤ ਸਿੰਘ ਸਮਾਜ ਸੇਵਾ ਕਲੱਬ ਨੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਕਰਵਾਇਆ <br/>

ਅਜੀਤ ਡੈਸਕ 27-03-2026
ਫਤਹਿਗੜ੍ਹ ਚੂੜੀਆਂ, 26 ਮਾਰਚ (ਅਵਤਾਰ ਸਿੰਘ ਰੰਧਾਵਾ)- ਸ਼ਹੀਦ ਭਗਤ ਸਿੰਘ ਸਮਾਜ ਸੇਵਾ ਕਲੱਬ ਫਤਹਿਗੜ੍ਹ ਚੂੜੀਆਂ ਵਲੋਂ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਰੋਜ਼ ਦੀ ਅਗਵਾਈ 'ਚ ਸ਼ਹਿਰ ਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਕਰਵਾਇਆ ਗਿਆ | ਪ੍ਰਸਿੱਧ ਕਵੀਸ਼ਰ ਸੱੁਚਾ ਸਿੰਘ ਡੇਰਾ ਪਠਾਣਾ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸੰਬੰਧਿਤ ਇਤਿਹਾਸ ਤੇ ਚੰਡੀਗੜ੍ਹ ਸਕੂਲ ਆਫ ਡਰਾਮਾ (ਭਾਈ ਮੰਨਾ ਸਿੰਘ) ਰਮਨ, ਅਵਤਾਰ ਭੰਡ ਜੋੜੀ ਨੇ ਨਾਟਕ ਮੰਚਨ ਤੇ ਕੋਰੀਓਗ੍ਰਾਫੀ ਨਾਲ ਸਮਾਜਿਕ ਬੁਰਾਈਆਂ ਨੂੰ ਮਾਤ ਪਾਉਂਦਾ ਪ੍ਰੋਗਰਾਮ ਪੇਸ਼ ਕੀਤਾ | ਕਲੱਬ ਪ੍ਰਧਾਨ ਹਰਵਿੰਦਰ ਸਿੰਘ ਰੋਜ਼ ਨੇ ਪਹੁੰਚੀਆਂ ਸਖ਼ਸੀਅਤਾਂ ਤੇ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਮੌਕੇ ਮੁਖਵਿੰਦਰ ਸਿੰਘ ਬੰਦੇਸ਼ਾ, ਸੰਜੀਵ ਡੋਗਰਾ, ਕੁਲਜੀਤ ਧਾਮੀ, ਸੁਖਦੇਵ ਭਗਤ, ਅਸ਼ਵਨੀ ਕੁਮਾਰ ਸੋਨੂੰ, ਜਥੇ. ਮਹਿੰਦਰ ਸਿੰਘ, ਨਰੇਸ਼ ਕੁਮਾਰ ਸੋਢੀ, ਗਗਨਦੀਪ ਸਿੰਘ, ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰੰਧਾਵਾ, ਗੁਰਮੀਤ, ਨਾਮਿੰਦਰ ਸਿੰਘ ਰਿੰਕੂ, ਰਾਜਿੰਦਰ ਸਿੰਘ ਖੈਹਿਰਾ, ਵਿਨੋਦ ਭਾਟੀਆ, ਰਛਪਾਲ ਸਿੰਘ ਪਰਾਚਾ, ਸੁਰਿੰਦਰ ਕੁਮਾਰ, ਸੁੱਚਾ ਸਿੰਘ, ਜਸਵੰਤ ਸਿੰਘ ਰੰਧਾਵਾ, ਡਾ. ਸੰਧੂ, ਰਾਹੁਲ ਸ਼ਰਮਾ, ਸੁਰਜੀਤ ਸਿੰਘ, ਹਰਪਾਲ ਸਿੰਘ ਸੁਲਤਾਨਪੁਰੀ ਆਦਿ ਪ੍ਰਬੰਧਕ ਹਾਜ਼ਰ ਸਨ |

ਪਿਛਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਛੋਟੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਅਗਲੀ ਖ਼ਬਰ ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਯਾਦ 'ਚ ਸਾਲਾਨਾ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।