21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਛੋਟੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ

ਅਜੀਤ ਡੈਸਕ 27-03-2026
ਘੁਮਾਣ, 26 ਮਾਰਚ (ਬੰਮਰਾਹ)-ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਛੋਟੇ ਬੱਚਿਆਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ਖੇਡਾਂ ਵਿਚ ਨੰਨੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਭਾਗ ਲੈ ਕੇ ਆਪਣੀ ਪ੍ਰਤਿਭਾ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡਾਂ ਵਿਚ ਟਗ ਆਫ਼ ਵਾਰ, ਮਿਊਜ਼ੀਕਲ ਚੇਅਰ ਦੌੜ, ਬੈਲੂਨ ਕਲੈਕਸ਼ਨ, ਰਿੰਗ ਪਾਸਿੰਗ, ਜਿਗਜੈਗ ਦੌੜ, ਬੁੱਕ ਬੈਲਸ, ਬੈਗ ਪੈਕ, ਲੈਗ ਪੁੱਲ ਵਰਗੀਆਂ ਮਨੋਰੰਜਕ ਤੇ ਰੋਮਾਂਚਕ ਖੇਡਾਂ ਸ਼ਾਮਲ ਸਨ | ਇਸ ਮੌਕੇ ਬੱਚਿਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ | 'ਟਗ ਆਫ ਵਾਰ' ਵਿਚ ਟੀਮ ਵਰਕ ਦੀ ਭਾਵਨਾ ਦੇਖਣ ਨੂੰ ਮਿਲੀ, ਜਦਕਿ ਮਿਊਜ਼ਿਕਲ ਕੁਰਸੀ ਦੌੜ ਤੇ ਸਕੂਲ ਬੈਗ ਪੈਕਿੰਗ ਵਿਚ ਬੱਚਿਆਂ ਦੀ ਤੇਜ਼ੀ ਤੇ ਚੁਸਤੀ ਨੇ ਸਭ ਨੂੰ ਪ੍ਰਭਾਵਿਤ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਤਿੰਦਰ ਕੌਰ ਪੰਨੂੰ ਨੇ ਬੱਚਿਆਂ ਦੀ ਲਗਨ, ਮਿਹਨਤ ਅਤੇ ਪ੍ਰਦਰਸ਼ਨ ਦੀ ਖੂਬ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਪਿ੍ੰਸੀਪਲ ਗਗਨਦੀਪ ਸਿੰਘ ਨੇ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਖ਼ਾਸ ਤੌਰ 'ਤੇ ਮੁੱਖ ਮਹਿਮਾਨ ਸਤਿੰਦਰ ਕੌਰ ਪੰਨੂੰ ਅਤੇ ਨਵਜੋਤ ਕੌਰ ਪੰਨੂੰ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਪ੍ਰੇਰਣਾਦਾਇਕ ਸ਼ਬਦਾਂ ਲਈ ਆਭਾਰ ਪ੍ਰਗਟ ਕੀਤਾ | ਪੂਰਾ ਸਮਾਗਮ ਖੁਸ਼ੀ, ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਭਰਪੂਰ ਰਿਹਾ, ਜਿਸ ਨੇ ਹਰ ਇਕ ਨੂੰ ਪ੍ਰਭਾਵਿਤ ਕੀਤਾ | ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਇਸ ਪ੍ਰੋਗਰਾਮ ਨੂੰ ਬਹੁਤ ਸਰਾਹਿਆ ਗਿਆ |
ਪਿਛਲੀ ਖ਼ਬਰ ਪੰਜਾਬ ਕਿ੍ਸ਼ਚਨ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਕਲੱਬ ਨੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।