21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੰਜਾਬ ਕਿ੍ਸ਼ਚਨ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਮੀਟਿੰਗ

ਅਜੀਤ ਡੈਸਕ 27-03-2026
ਧਾਰੀਵਾਲ, 26 ਮਾਰਚ (ਜੇਮਸ ਨਾਹਰ)-ਪੰਜਾਬ ਕਿ੍ਸਚਨ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਧਾਰੀਵਾਲ ਬੇਦੀ ਕਾਲੋਨੀ ਵਿਖੇ ਫਰੰਟ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਵਿਕਟਰ ਮਸੀਹ ਨੇ ਕਿਹਾ ਕਿ ਨੌਜਵਾਨ ਹਰੇਕ ਜਥੇਬੰਦੀ ਅੰਦਰ ਰੀੜ ਦੀ ਹੱਡੀ ਦਾ ਕੰਮ ਕਰਦੇ ਹਨ, ਇਸ ਲਈ ਪੰਜਾਬ ਕਿ੍ਸ਼ਚਨ ਫ਼ਰੰਟ ਵਲੋਂ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਪ੍ਰਤੀ ਜਾਗਰੂਕ ਕਰ ਕੇ ਉਨ੍ਹਾਂ ਨੂੰ ਫਰੰਟ ਵਿਚ ਸ਼ਾਮਿਲ ਕਰ ਕੇ ਪੰਜਾਬ ਕਿ੍ਸਚਨ ਫਰੰਟ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ ਵਿਚ ਉਨ੍ਹਾਂ ਵਲੋਂ ਅੱਜ ਧਾਰੀਵਾਲ ਵਿਚ ਅਹਿਮ ਮੀਟਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿ੍ਸ਼ਚਨ ਫਰੰਟ ਵਲੋਂ ਪੰਜਾਬ ਪੱਧਰ 'ਤੇ ਸੂਬੇ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰ ਕੇ ਆਉਣ ਵਾਲੇ ਸਮੇਂ 'ਚ ਨੌਜਵਾਨਾਂ ਨੂੰ ਲਾਮਬੰਦ ਕਰ ਕੇ ਇਕ ਨਵੀਂ ਦਿਸ਼ਾ ਵੱਲ ਮੋੜਿਆ ਜਾਵੇਗਾ ਤਾਂ ਜੋ ਨੌਜਵਾਨ ਆਪਣੇ ਹੱਕਾਂ, ਮੰਗਾਂ ਤੇ ਕੌਮ ਪ੍ਰਤੀ ਜਾਗਰੂਕ ਹੋ ਸਕਣ | ਇਸ ਮੌਕੇ ਫਰੰਟ ਦੇ ਆਗੂ ਐਥਨੀ, ਫਰਾਂਸਿਸ ਤਾਲਿਬ, ਸੁਨੀਲ ਮੱਟੂ ਅਤੇ ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਰਿਆੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਰਣਸੀਕਾ ਤੱਲਾ 'ਚ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਅਗਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਛੋਟੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।