ਕੋਟਲੀ ਸੂਰਤ ਮੱਲ੍ਹੀ, 26 ਮਾਰਚ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਰਣਸੀਕਾ ਤੱਲਾ ਦੇ ਲੋਕਾਂ ਦੀਆ ਮੁਸ਼ਕਿਲਾਂ ਦੇ ਹੱਲ ਲਈ ਗ੍ਰਾਮ ਪੰਚਾਇਤ ਵਲੋਂ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਜੰਗੀ ਪੱਧਰ ਸ਼ੁਰੂ ਕਰਵਾਇਆ ਗਿਆ ਹੈ | ਇਸ ਸਬੰਧੀ ਸਰਪੰਚ ਗੁਰਤੇਜ਼ ਸਿੰਘ ਰਣਸੀਕਾ ਤੱਲਾ ਨੇ ਸਾਥੀਆਂ ਸਮੇਤ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਗਲੀਆਂ-ਨਾਲੀਆਂ ਬਣਾ ਕੇ ਪਿੰਡ ਦੀ ਸੁੰਦਰ ਦਿੱਖ ਬਣਾਈ ਜਾ ਰਹੀ ਹੈ | ਉਨ੍ਹਾਂ ਦੱ ਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੋਟਾਂ ਸਮੇਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ | ਉਨ੍ਹਾਂ ਦੱ ਸਿਆ ਕਿ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਤੇ ਪਿੰਡਾ ਦੇ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ 'ਤੇ ਚਲ ਰਹੇ ਹਨ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਲੋੜਵੰਦਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ, ਜਿਸ ਕਰ ਕੇ ਲੋਕ ਖੁਸ਼ ਹਨ | ਉਨ੍ਹਾਂ ਦੱਸਿਆ ਕਿ ਹੜ੍ਹ ਦੇ ਪਾਣੀ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਦਾ ਬਹੁਤ ਨੁਕਸਾਨ ਕੀਤਾ ਸੀ, ਜਿਸ ਕਰ ਕੇ ਗ੍ਰਾਮ ਪੰਚਾਇਤ ਵਲੋਂ ਇੰਟਰਲਾਕ ਲਗਾ ਕੇ ਵਧੀਆ ਗਲੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਵਲੋਂ ਸਰਕਾਰ ਦੀ ਹਰੇਕ ਸਹੂਲਤ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਮਾਸਟਰ ਗੁਰਦੀਪ ਸਿੰਘ ਰਣਸੀਕਾ ਤੱਲਾ, ਪੰਚ ਜਤਿੰਦਰ ਸਿੰਘ, ਪੰਚ ਗੁਰਮੁੱਖ ਸਿੰਘ, ਪੰਚ ਬਲਦੇਵ ਸਿੰਘ, ਪੰਚ ਦਵਿੰਦਰ ਕੌਰ, ਸਿਮਰਨਜੀਤ ਸਿੰਘ, ਸਤਬੀਰ ਸਿੰਘ, ਬਲਜਿੰਦਰ ਸਿੰਘ, ਭਗਵਾਨ ਸਿੰਘ, ਗੁਰਜੀਤ ਸਿੰਘ, ਜਗਦੀਪ ਸਿੰਘ, ਅਮਰਜੀਤ ਕੌਰ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਕੌਰ, ਮਨਿੰਦਰ ਕੌਰ, ਰਣਧੀਰ ਕੌਰ, ਜਸਬੀਰ ਕੌਰ ਸਮੇਤ ਪਿੰਡ ਵਾਸੀ ਹਾਜ਼ਰ ਸਨ |