ਕਲਾਨੌਰ, 26 ਮਾਰਚ (ਪੁਰੇਵਾਲ)- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਗਠਿਤ ਕੀਤੇ ਗਏ ਨਵੇਂ ਜਥੇਬੰਦਕ ਢਾਂਚੇ 'ਚ ਜ਼ਿਲ੍ਹਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ਗੋਸਲ ਨੂੰ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਿਸ ਕਾਰਨ ਹਲਕਾ ਡੇਰਾ ਬਾਬਾ ਨਾਨਕ ਦੇ ਪਾਰਟੀ ਵਰਕਰਾਂ 'ਚ ਖੁਸ਼ੀ ਪਾਈ ਗਈ | ਜਨਰਲ ਸਕੱਤਰ ਨਿਯੁਕਤ ਹੋਣ 'ਤੇ ਜਗਤਾਰ ਸਿੰਘ ਗੋਸਲ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਥੇ. ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਡਾਕਟਰ ਜਸਪਾਲ ਸਿੰਘ, ਸੁਵਿੰਦਰ ਸਿੰਘ ਘੁੰਮਣ, ਚੈਨ ਸਿੰਘ ਸਪਰਾਏ, ਨਰਿੰਦਰ ਸਿੰਘ ਖਹਿਰਾ, ਰਣਜੀਤ ਸਿੰਘ ਵਡਾਲਾ ਬਾਂਗਰ, ਪਿਆਰਾ ਸਿੰਘ ਭੰਗੂ, ਰਘਬੀਰ ਸਿੰਘ ਜੌੜਾ, ਗੁਰਨਾਮ ਸਿੰਘ ਮੁਸਤਫਾਬਾਦ, ਬਲਜੀਤ ਸਿੰਘ, ਗੁਲਾਬ ਸਿੰਘ ਲੋਪਾ, ਬਾਵਾ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ, ਸਤਿੰਦਰ ਸਿੰਘ, ਗੁਰਮੁੱਖ ਸਿੰਘ ਸਰਾਵਾਂ, ਜਤਿੰਦਰ ਸਿੰਘ ਭੁੱਲਰ, ਸੁਰਿੰਦਰ ਸਿੰਘ, ਦਰਬਾਰਾ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ ਆਦਿ ਵਲੋਂ ਸ: ਗੋਸਲ ਦੀ ਨਿਯੁਕਤੀ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ |