21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼੍ਰੋਮਣੀ ਅਕਾਲੀ ਦਲ ਦੀ 27 ਨੂੰ ਹੋਣ ਜਾ ਰਹੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਭਰਵੀਆਂ ਮੀਟਿੰਗਾਂ

ਅਜੀਤ ਡੈਸਕ 27-03-2026
ਘੁਮਾਣ, 26 ਮਾਰਚ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ 27 ਮਾਰਚ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਵਿਚ ਹੋਣ ਜਾ ਰਹੀ 'ਪੰਜਾਬ ਬਚਾਓ' ਰੈਲੀ ਨੂੰ ਲੈ ਕੇ ਹਲਕੇ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਪਿੰਡ ਲੱਧਾ ਮੁੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਲੱਧਾ ਮੁੰਡਾ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਜਤਿੰਦਰ ਸਿੰਘ ਲੱਧਾ ਮੁੰਡਾ ਨੇ ਕਿਹਾ ਕਿ ਹਲਕੇ ਦੇ ਲੋਕ ਇਸ ਵਾਰ ਨਵਾਂ ਇਤਿਹਾਸ ਸਿਰਜਣਗੇ | ਉਨ੍ਹਾਂ ਕਿਹਾ ਕਿ ਹਲਕੇ ਵਿਚ ਹੋਣ ਜਾ ਰਹੀ ਰੈਲੀ ਜਿੱਥੇ ਵਿਰੋਧੀ ਪਾਰਟੀਆਂ ਦੇ ਭੁਲੇਖੇ ਦੂਰ ਕਰੇਗੀ, ਉਥੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂ ਰੂਹ ਫੂਕੇਗੀ | ਇਸ ਮੌਕੇ ਕਵੀਸ਼ਰ ਹੀਰਾ ਸਿੰਘ, ਗੁਰਬੀਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਪ੍ਰਕਾਸ਼ ਸਿੰਘ ਕਾਲਾ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਜੱਟ, ਤਰਸੇਮ ਸਿੰਘ, ਬਲਜਿੰਦਰ ਸਿੰਘ, ਹਰਭਜਨ ਸਿੰਘ ਤਾਰਾਪੁਰ, ਇਕਬਾਲ ਸਿੰਘ, ਕੁਲਵੰਤ ਸਿੰਘ ਡੇਹਰੀਵਾਲ, ਮਹਿਤਾਬ ਸਿੰਘ ਡੇਹਰੀਵਾਲ, ਸੰਤੋਖ ਸਿੰਘ, ਸੰਦੀਪ ਸਿੰਘ, ਸਰਵਣ ਸਿੰਘ, ਬਲਜਿੰਦਰ ਸਿੰਘ ਮਿੰਟੂ, ਕੁਲਦੀਪ ਸਿੰਘ, ਬਾਬਾ ਜੋਗਾ ਸਿੰਘ, ਕਸ਼ਮੀਰ ਸਿੰਘ, ਸਰਬਜੀਤ ਸਿੰਘ, ਸਰਬਜੀਤ ਸਿੰਘ ਸਹੋਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਐਮ. ਖ਼ੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸੀ ਵਰਕਰਾਂ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਜਗਤਾਰ ਸਿੰਘ ਗੋਸਲ ਵਲੋਂ ਹਾਈਕਮਾਂਡ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।