ਪਠਾਨਕੋਟ, 26 ਮਾਰਚ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਤੋਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਅਗਵਾਈ ਵਿਚ ਸੰਗਤਾਂ ਦਾ ਇਕ ਜਥਾ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਪੰਜ ਰੋਜ਼ਾ ਐਡਵਾਂਸ ਕੈਂਪ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਜਥੇ ਵਿਚ 21 ਵਿਅਕਤੀ ਸ਼ਾਮਿਲ ਹਨ ਤੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਕੈਂਪ 29 ਮਾਰਚ ਤੱਕ ਚੱਲੇਗਾ | ਇਸ ਮੌਕੇ ਬਖ਼ਸ਼ੀਸ਼ ਸਿੰਘ, ਕਰਨਦੀਪ ਸਿੰਘ, ਮਦਨ ਮੋਹਨ ਸ਼ਰਮਾ, ਨਰਿੰਦਰ ਕੌਰ, ਰਾਜਵਿੰਦਰ ਕੌਰ, ਸੁਰਿੰਦਰ ਕੌਰ ਪੱਡਾ, ਨਿਰਮਲ ਕੌਰ, ਸੁਰਿੰਦਰਜੀਤ ਕੌਰ, ਹਰਜੀਤ ਕੌਰ, ਗੁਰਪਿੰਦਰ ਕੌਰ, ਦਲਜੀਤ ਕੌਰ, ਨਿਰਮਲ ਕੌਰ, ਸੁਖਬੀਰ ਕੌਰ, ਹਰਬੀਰ ਸਿੰਘ, ਬਲਬੀਰ ਕੌਰ ਅਤੇ ਤਜਿੰਦਰ ਕੌਰ ਆਦਿ ਹਾਜ਼ਰ ਸਨ |