20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ

ਅਜੀਤ ਡੈਸਕ 27-03-2026
ਪਠਾਨਕੋਟ, 26 ਮਾਰਚ (ਸੰਧੂ)- ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਨਵੀਨਰ ਬਿਕਰਮਜੀਤ ਮਾ: ਸਤ ਪ੍ਰਕਾਸ਼, ਰਾਮ ਪਾਲ ਸੈਣੀ, ਚਮਨ ਗੁਪਤਾ ਤੇ ਹੰਸਰਾਜ ਸਿੰਘ ਵੀ ਮੌਜੂਦ ਰਹੇ | ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਫ਼ਰੰਟ ਦੇ ਜਨਰਲ ਸਕੱਤਰ ਡਾ: ਲੇਖਰਾਜ ਨੇ ਦੱਸਿਆ ਕਿ ਮੀਟਿੰਗ ਵਿਚ ਹਾਜ਼ਰ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਆਪਣੇ ਸੰਬੋਧਨ ਵਿਚ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਆਮ ਲੋਕਾਂ ਦੀ ਇਹ 'ਆਪ' ਸਰਕਾਰ ਪੈਨਸ਼ਨਰਾਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ ਤੇ ਉਨ੍ਹਾਂ ਪ੍ਰਤੀ ਗੈਰ ਜ਼ਿੰਮੇਵਾਰੀ ਵਾਲਾ ਰਵੱਈਆ ਅਖ਼ਤਿਆਰ ਕਰੀ ਬੈਠੀ ਹੈ | ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਦੀ ਇਕ ਵੀ ਮੰਗ ਨੂੰ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨਵੀਨਰ ਨਰੇਸ਼ ਕੁਮਾਰ, ਬਿਕਰਮਜੀਤ, ਮਾਸਟਰ ਸੱਤ ਪ੍ਰਕਾਸ਼, ਡਾ: ਲੇਖਰਾਜ, ਰਾਮਪਾਲ ਸੈਣੀ, ਚਮਨ ਲਾਲ, ਐਕਸੀਅਨ ਮਹੇਸ਼ ਦਾਸ, ਕੁੱਲ ਭੂਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਪੂਰਨ ਤੌਰ 'ਤੇ ਤੁਰੰਤ ਲਾਗੂ ਕਰੇ, ਕੇਂਦਰ ਦੀ ਤਰਜ਼ 'ਤੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਚਾਰ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, 163 ਮਹੀਨਿਆਂ ਦੇ ਡੀ.ਏ. ਦਾ ਪੈਂਡਿੰਗ ਬਕਾਇਆ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਤੇ ਆਪਣੇ ਚੋਣ ਵਾਅਦੇ ਮੁਤਾਬਿਕ ਸਰਕਾਰ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਰੀ ਕਰੇ | ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਤਿਲਕ ਰਾਜ, ਮਿਨਹਾਸ ਰੰਗੀਲਾ, ਜੋਗਿੰਦਰ ਪਾਲ, ਜਗਦੀਸ਼ ਖੋਖਰ, ਬਲਵਿੰਦਰ ਕੁਮਾਰ, ਅਸ਼ੋਕ ਮਹਾਜਨ, ਤਾਰਾ ਚੰਦ, ਅਮੀਰ ਚੰਦ, ਸੁਰਿੰਦਰ ਕਾਲੀਆ, ਸੁਰਜੀਤ ਕੁਮਾਰ, ਦਿਲਬਾਗ ਰਾਏ, ਮਾ: ਕੁਲਦੀਪ, ਤਰਸੇਮ ਲਾਲ, ਅਰਜਨ ਸਾਰਥੀ ਅਤੇ ਕਈ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਤੋਂ ਸੰਗਤਾਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।