20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਅਜੀਤ ਡੈਸਕ 27-03-2026
ਤਾਰਾਗੜ੍ਹ, 26 ਮਾਰਚ (ਸੋਹਨ ਲਾਲ)- ਜਨ ਸੰਪਰਕ ਅਭਿਆਨ ਤਹਿਤ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿਸ ਦੀ ਅਗਵਾਈ ਪ੍ਰਦੇਸ਼ ਕਾਂਗਰਸ ਸੇਵਾਦਲ ਦੇ ਆਰਗੇਨਾਈਜ਼ਰ ਸਕੱਤਰ ਮਾਸਟਰ ਰਾਮ ਲਾਲ ਨੇ ਕੀਤੀ | ਇਸ ਮੌਕੇ ਖਾਸ ਤੌਰ 'ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜੋਗਿੰਦਰ ਪਾਲ ਅਤੇ ਯੁਵਾ ਕਾਂਗਰਸੀ ਆਗੂ ਗੌਰਵ ਆਰਿਆ ਤੇ ਤਾਰਾਗੜ੍ਹ ਬਲਾਕ ਪ੍ਰਧਾਨ ਹਰਸ਼ ਸ਼ਰਮਾ ਹਾਜ਼ਰ ਰਹੇ | ਇਸ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਕਾਂਗਰਸ ਸੇਵਾਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਤੇ ਪਾਰਟੀ ਦੀ ਆਉਣ ਵਾਲੀ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾਦਲ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਕੰਮ ਕਰਦੀ ਹੈ ਅਤੇ ਸੰਗਠਨ ਮਜ਼ਬੂਤ ਹੋਵੇਗਾ ਤਾਂ ਪਾਰਟੀ ਵੀ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ 2027 ਵਿਧਾਨ ਸਭਾ ਚੋਣਾਂ ਨੰੂ ਧਿਆਨ ਵਿਚ ਰੱਖਦਿਆਂ ਜਨ ਸੰਪਰਕ ਅਭਿਆਨ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਹਾਲ ਹੀ ਦੇ ਇਕ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਕ ਇਮਾਨਦਾਰ ਅਧਿਕਾਰੀ ਦੀ ਮੌਤ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ ਅਤੇ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਹੋਣੀ ਚਾਹੀਦੀ ਹੈ | ਇਸ ਮੌਕੇ ਮਾਸਟਰ ਰਾਮ ਲਾਲ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਸੇਵਾਦਲ ਆਪਣੀ ਅਹਿਮ ਭੂਮਿਕਾ ਨਿਭਾਏਗਾ | ਵਰਕਰਾਂ ਨੰੂ ਚੋਣਾਂ ਲਈ ਤਿਆਰ ਰਹਿਣ ਅਤੇ ਪਾਰਟੀ ਨੰੂ ਮਜ਼ਬੂਤ ਕਰਨ ਲਈ ਮਿਹਨਤ ਕਰਨ ਦੀ ਅਪੀਲ ਕੀਤੀ ਗਈ | ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਸੇਵਾਦਲ ਦੇ ਪ੍ਰਧਾਨ ਡਾ: ਮੋਹਨ ਲਾਲ ਸੈਣੀ, ਸੰਜੀਵ ਕੁਮਾਰ, ਸੁਨੀਲ ਕੁਮਾਰ, ਜੋਨੀ ਕੁਮਾਰ, ਲਵਲੀ ਕੁਮਾਰ, ਹਰਸ਼ ਸ਼ਰਮਾ ਸਮੇਤ ਕਾਂਗਰਸ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕਿ੍ਸ਼ਨਾ ਨਾਟਕ ਕਲੱਬ ਪਠਾਨਕੋਟ ਨੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸਟੇਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।