20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਿ੍ਸ਼ਨਾ ਨਾਟਕ ਕਲੱਬ ਪਠਾਨਕੋਟ ਨੇ ਸ਼ੋਭਾ ਯਾਤਰਾ ਕੱਢੀ

ਅਜੀਤ ਡੈਸਕ 27-03-2026
ਪਠਾਨਕੋਟ, 26 ਮਾਰਚ (ਸੁਮਿਤ)- ਰਾਮ ਨੌਮੀ ਦੇ ਸ਼ੁੱਭ ਮੌਕੇ ਕਿ੍ਸ਼ਨਾ ਨਾਟਕ ਕਲੱਬ ਪਠਾਨਕੋਟ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਕਲੱਬ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਐਡਵੋਕੇਟ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਕੱਢੀ ਗਈ ਜਿਸ ਵਿਚ ਸ਼ਹਿਰ ਦੀਆਂ ਕਈ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਹ ਯਾਤਰਾ ਰਾਮ-ਲੀਲ੍ਹਾ ਮੈਦਾਨ ਤੋਂ ਸ਼ੁਰੂ ਹੋਈ ਜਿੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ | ਇਸ ਮੌਕੇ ਸਮਾਜ ਸੇਵਕ ਕਾਰਤਿਕ ਵਡੈਰਾ, ਵਿਜੇ ਪਾਸੀ, ਡਾ: ਮੋਹਨ ਲਾਲ ਅੱਤਰੀ ਤੇ ਅਤੁੱਲ ਨਈਅਰ ਸਮੇਤ ਸ਼ਹਿਰ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ | ਸ਼ੋਭਾ ਯਾਤਰਾ ਦੌਰਾਨ ਭਜਨ, ਕੀਰਤਨ, ਝਾਕੀਆਂ ਤੇ ਧਾਰਮਿਕ ਨਾਅਰਿਆਂ ਨਾਲ ਸਮੁੱਚਾ ਮਾਹੌਲ ਭਗਤੀ ਵਾਲਾ ਬਣ ਗਿਆ | ਪ੍ਰਧਾਨ ਅਸ਼ੋਕ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਮ ਨੌਮੀ ਸਿਰਫ਼ ਇਕ ਤਿਉਹਾਰ ਹੀ ਨਹੀਂ ਸਗੋਂ ਭਾਰਤੀ ਸੰਸਕਿ੍ਤੀ ਤੇ ਸ਼ਾਨ ਦਾ ਪ੍ਰਤੀਕ ਹੈ |
ਪਿਛਲੀ ਖ਼ਬਰ ਮਹਾਂਵੀਰ ਸ਼ੰਕਰ ਅਖਾੜਾ ਵਿਖੇ ਭੰਡਾਰਾ ਕਰਵਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।