20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-9 'ਚ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 27-03-2026
ਪਠਾਨਕੋਟ, 26 ਮਾਰਚ (ਸੁਮਿਤ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ 9 ਵਿਚ ਰੇਣੂਕਾ ਮੰਦਿਰ ਨੇੜੇ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ | ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਸਨ ਜਿਸ ਕਾਰਨ ਇਲਾਕਾ ਨਿਵਾਸੀਆਂ 'ਚ ਇਸ ਪ੍ਰੋਜੈਕਟ ਨਾਲ ਰਾਹਤ ਦੀ ਆਸ ਬੱਝੀ ਹੈ | ਇਸ ਮੌਕੇ ਵਾਰਡ ਇੰਚਾਰਜ ਸੂਰਜ ਠਾਕੁਰ, ਮਹਿਲਾ ਵਿੰਗ ਪ੍ਰਧਾਨ ਨਰੇਸ਼ ਕੁਮਾਰੀ ਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਵਿਭੂਤੀ ਸ਼ਰਮਾ ਨੇ ਦੱਸਿਆ ਕਿ ਇਲਾਕੇ 'ਚ ਪਿਛਲੇ ਕਾਫ਼ੀ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਸੀ, ਜਿਸ ਦੇ ਹੱਲ ਲਈ ਇਹ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਟਿਊਬਵੈੱਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਤੋਂ ਬਾਅਦ ਪਾਣੀ ਦੀ ਸਪਲਾਈ ਵੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ, ਦੋਸ਼ੀ ਫਰਾਰ ਅਗਲੀ ਖ਼ਬਰ ਮਹਾਂਵੀਰ ਸ਼ੰਕਰ ਅਖਾੜਾ ਵਿਖੇ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।