20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ, ਦੋਸ਼ੀ ਫਰਾਰ

ਅਜੀਤ ਡੈਸਕ 27-03-2026
ਸ਼ਾਹਪੁਰ ਕੰਢੀ, 26 ਮਾਰਚ (ਰਣਜੀਤ ਸਿੰਘ)- ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਮਨ ਕੁਮਾਰ ਪੁੱਤਰ ਸੁਭਾਸ਼ ਚੰਦ ਵਾਸੀ ਜੁਗਿਆਲ ਨੇ ਈ.ਓ. ਵਿੰਗ ਪਠਾਨਕੋਟ 14-12-2025 ਨੰੂ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰਾਮ ਤੀਰਥ ਅੰਮਿ੍ਤਸਰ ਨੇ ਉਸ ਨੰੂ ਵਿਦੇਸ਼ ਵਰਕ ਪਰਮਿਟ 'ਤੇ ਮਾਲਟਾ ਭੇਜਣ ਦਾ ਝਾਂਸਾ ਦੇ ਕੇ 3 ਲੱਖ 40 ਹਜ਼ਾਰ ਰੁਪਏ ਲਏ ਸਨ ਪਰ ਉਸ ਨੇ ਕਿਸੇ ਵੀ ਦੇਸ਼ ਨਹੀਂ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ ਜਿਸ ਦੀ ਜਾਂਚ ਥਾਣਾ ਸ਼ਾਹਪੁਰ ਕੰਢੀ ਵਲੋਂ ਕੀਤੀ ਗਈ ਤੇ ਦੋਸ਼ੀ ਮਨਜੀਤ ਸਿੰਘ ਪੁੱਤਰ ਮੰਗਲ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ | ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਦੇ 'ਬਰੋਟਾ' ਗੀਤ ਵਲੋਂ ਰਿਕਾਰਡ ਕਾਇਮ ਅਗਲੀ ਖ਼ਬਰ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-9 'ਚ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।