03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਵਿਦਿਆਰਥਣ ਜੈਸਮੀਨ ਕੌਰ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 'ਚ ਬਣੀ ਗੋਲਡ ਮੈਡਲਿਸਟ

ਅਜੀਤ ਡੈਸਕ 28-03-2026
ਬਟਾਲਾ, 27 ਮਾਰਚ (ਸਤਿੰਦਰ ਸਿੰਘ)- ਆਈ.ਸੀ.ਐੱਸ.ਸੀ. ਅਤੇ ਆਈ.ਐੱਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਮਸ਼ਹੂਰ ਸਕੂਲ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਲਗਾਤਾਰ ਮੱਲਾਂ ਮਾਰਦਾ ਨਜ਼ਰ ਆ ਰਿਹਾ ਹੈ, ਇਨ੍ਹਾਂ ਹੀ ਪ੍ਰਾਪਤੀਆਂ ਦੇ ਅਧੀਨ ਬਾਕਸਿੰਗ ਐਸੋਸੀਏਸ਼ਨ ਆਫ ਪੰਜਾਬ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਵਿਦਿਆਰਥਣ ਜੈਸਮੀਨ ਕੌਰ ਸੋਨ ਤਗਮਾ ਜਿੱਤ ਕੇ ਬਾਕਸਿੰਗ ਚੈਂਪੀਅਨ ਬਣੀ ਤੇ ਨੈਸ਼ਨਲ ਜੋ ਕਿ 4 ਤੋਂ 12 ਅਪ੍ਰੈਲ ਤੱਕ ਨਾਗਪੁਰ ਮਹਾਰਾਸ਼ਟਰ ਵਿਖੇ ਹੋਣ ਜਾ ਰਹੀ ਹੈ, ਉਸ ਵਿਚ ਆਪਣਾ ਨਾਂਅ ਦਰਜ ਕਰਵਾਇਆ | ਇਹ ਨੈਸ਼ਨਲ ਬਾਕਸਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ ਕਰਵਾਈ ਜਾ ਰਹੀ ਹੈ ਜਿਸ ਵਿਚ ਬਾਕਸਿੰਗ ਏਸ਼ੀਅਨ ਚੈਂਪੀਅਨਸ਼ਿਪ ਜਾਣ ਲਈ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ | ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਡਿਪਟੀ ਡੀ.ਈ.ਓ.) ਜੋ ਕਿ ਖੁਦ ਇਕ ਬਹੁਤ ਵਧੀਆ ਖਿਡਾਰੀ ਰਹਿ ਚੁੱਕੇ ਹਨ, ਉਨ੍ਹਾਂ ਨੇ ਜੈਸਮੀਨ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਨੈਸ਼ਨਲ ਖੇਡਣ ਲਈ ਇਸੇ ਤਰ੍ਹਾਂ ਮਿਹਨਤ ਨਾਲ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਸ: ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਮਦਰ ਆਫ ਦੀ ਇੰਸਟੀਟਿਊਸ਼ਨ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪਿ੍ੰਸੀਪਲ ਸਬੀਨਾ ਸਿੰਘ ਅਤੇ ਬਾਕਸਿੰਗ ਕੋਚ ਮਿਸ ਹਰਪ੍ਰੀਤ ਮੌਜੂਦ ਸਨ |
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਫੈੱਡਰੇਸ਼ਨ ਵਲੋਂ ਜਗਜੀਤ ਸਿੰਘ ਰਿਹਾਨ ਜ਼ੋਨ ਇੰਚਾਰਜ ਨਿਯੁਕਤ ਅਗਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਰਿਆੜ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।