03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰਾਮਗੜ੍ਹੀਆ ਅਕਾਲ ਫੈੱਡਰੇਸ਼ਨ ਵਲੋਂ ਜਗਜੀਤ ਸਿੰਘ ਰਿਹਾਨ ਜ਼ੋਨ ਇੰਚਾਰਜ ਨਿਯੁਕਤ

ਅਜੀਤ ਡੈਸਕ 28-03-2026
ਕਾਹਨੂੰਵਾਨ, 27 ਮਾਰਚ (ਨਿਸ਼ਾਨ ਸਿੰਘ ਚਾਹਲ)- ਰਾਮਗੜ੍ਹੀਆ ਅਕਾਲ ਫੈਡਰੇਸ਼ਨ ਵਲੋਂ ਜਗਜੀਤ ਸਿੰਘ ਰਿਹਾਨ ਹਲਕਾ ਕਾਦੀਆਂ, ਗੁਰਦਾਸਪੁਰ ਤੇ ਦੀਨਾਨਗਰ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਹੈ | ਰਾਮਗੜ੍ਹੀਆ ਅਕਾਲ ਫੇਡਰੇਸ਼ਨ ਵਲੋਂ ਪੂਰੇ
ਪੰਜਾਬ ਵਿਚ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ 39 ਜ਼ੋਨ ਬਣਾਏ ਗਏ ਹਨ ਜਿਨ੍ਹਾਂ 'ਚ ਹਰੇਕ ਜ਼ੋਨ ਅਧੀਨ 3-3 ਹਲਕੇ ਸ਼ਾਮਿਲ ਕੀਤੇ ਗਏ ਹਨ | ਇਸੇ ਤਹਿਤ ਕਾਦੀਆਂ, ਗੁਰਦਾਸਪੁਰ ਤੇ ਦੀਨਾਨਗਰ ਹਲਕਿਆਂ ਅੰਦਰ ਸੰਗਠਨ ਦਾ ਮਜ਼ਬੂਤ ਆਧਾਰ ਬਣਾਉਣ ਲਈ ਜਗਜੀਤ ਸਿੰਘ ਰੇਹਾਨ ਨੂੰ ਜ਼ੋਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਜ਼ੋਨ ਇੰਚਾਰਜ ਸ: ਜਗਜੀਤ ਸਿੰਘ ਰਿਹਾਨ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸੰਗਠਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਸੱਗੂ ਦੀ ਸਰਪ੍ਰਸਤੀ ਹੇਠ ਆਉਣ ਵਾਲੇ ਦਿਨਾਂ 'ਚ ਕਾਦੀਆਂ, ਗੁਰਦਾਸਪੁਰ ਤੇ ਦੀਨਾਨਗਰ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣਗੇ |
ਪਿਛਲੀ ਖ਼ਬਰ ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਬਣ ਰਹੇ ਸਿਹਤ ਬੀਮਾ ਯੋਜਨਾ ਦੇ ਕਾਰਡ ਅਗਲੀ ਖ਼ਬਰ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਵਿਦਿਆਰਥਣ ਜੈਸਮੀਨ ਕੌਰ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 'ਚ ਬਣੀ ਗੋਲਡ ਮੈਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।