03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਫਤਹਿਗੜ੍ਹ ਚੂੜੀਆਂ ਸ਼ਹਿਰ ਵਾਸੀਆਂ ਨੂੰ ਹਲਕਾ ਇੰਚਾਰਜ ਪੰਨੂੰ ਨੇ ਸਰਕਾਰ ਦੀਆਂ ਨੀਤੀਆਂ ਨੂੰ ਸਕਰੀਨ ਰਾਹੀਂ ਕੀਤਾ ਸਾਂਝਾ

ਅਜੀਤ ਡੈਸਕ 28-03-2026
ਫਤਹਿਗੜ੍ਹ ਚੂੜੀਆਂ, 27 ਮਾਰਚ (ਅਵਤਾਰ ਸਿੰਘ ਰੰਧਾਵਾ)- ਅੱਜ ਫਤਿਹਗੜ੍ਹ ਚੂੜੀਆਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸਕਰੀਨ ਰਾਹੀਂ ਸਾਂਝਾ ਕਰਦਿਆਂ ਸੰਬੋਧਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਨਾਲ ਲੋਕ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਉੱਥੇ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ | ਉਨ੍ਹਾਂ ਕਿਹਾ ਕਿ ਜਿੱਥੇ ਸ਼ਹਿਰ ਫਤਿਹਗੜ੍ਹ ਚੂੜੀਆਂ ਦਾ ਪਹਿਲਾਂ ਵੱਡਾ ਵਿਕਾਸ ਹੋਇਆ ਹੈ ਤੇ ਵਿਕਾਸ ਕਾਰਜ ਅਗਾਉਂ ਵੀ ਚੱਲ ਰਹੇ ਹਨ ਉੱਥੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਨੂੰ ਭਰੋਸੇ ਵਿਚ ਲੈ ਕੇ ਤਰੱਕੀ ਤੇ ਖੁਸ਼ਹਾਲੀ ਵੱਲ ਨੂੰ ਵਧਿਆ ਜਾਵੇਗਾ | ਇਸ ਮੌਕੇ ਸਕਰੀਨ ਉੱਤੇ ਦੱਸੀਆਂ ਗਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਨੂੰ ਵੇਖ ਕੇ ਹਾਜ਼ਰ ਸ਼ਹਿਰ ਵਾਸੀਆਂ ਨੇ ਤਾੜੀਆਂ ਮਾਰ ਕੇ ਸਵਾਗਤ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸ਼ਮਸੇਰ ਸਿੰਘ ਸੇਰਾ ਫੌਜੀ, ਰਮੇਸ ਟੇਲਰ, ਮੁਖਵਿੰਦਰ ਸਿੰਘ, ਰਜਿੰਦਰ ਕੁਮਾਰ ਸੁੰਦਰ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ ਪੁਰੀਆਂ, ਜਗਪ੍ਰੀਤ ਸਿੰਘ, ਗਗਨਦੀਪ ਸਿੰਘ, ਕੇਵਲ ਮਸੀਹ, ਸੁਰਜੀਤ ਸਿੰਘ ਤੱਗੜ, ਗੁਰਮੀਤ ਸਿੰਘ, ਆਸੂ ਫੌਜੀ, ਧਰਮਪਾਲ ਜੋਸੀ, ਤੇਜਵਿੰਦਰ ਸਿੰਘ, ਮੰਗਲ ਸਿੰਘ, ਕਿਰਪਾਲ ਸਿੰਘ ਸੰਧੂ, ਰਾਮ ਸਿੰਘ, ਜੁਗਰਾਜ ਸਿੰਘ, ਕਵਲਪ੍ਰੀਤ ਸਿੰਘ, ਅਸੋਕ ਕੁਮਾਰ, ਸੋਡੀ ਮਸੀਹ, ਉਂਕਾਰ ਸਿੰਘ, ਅਮਿਤ ਕੁਮਾਰ, ਲਵ ਬਜਾਜ, ਗਗਨ ਸੋਖੀ, ਸਨੀ ਮਸੀਹ, ਗੁਰਦਿਆਲ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ 'ਚ ਸ਼ਾਮਿਲ ਹੋਣ ਸਮੇਤ ਹਰ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਜਥੇ. ਲੰਗਾਹ ਵਲੋਂ ਧੰਨਵਾਦ ਅਗਲੀ ਖ਼ਬਰ ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਬਣ ਰਹੇ ਸਿਹਤ ਬੀਮਾ ਯੋਜਨਾ ਦੇ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।