01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਿਸਾਨ ਘਰੋਂ 20 ਤੋਲੇ ਸੋਨੇ ਦੇ ਗਹਿਣੇ ਸਮੇਤ 4 ਲੱਖ ਨਕਦੀ ਚੋਰੀ

ਅਜੀਤ ਡੈਸਕ 28-03-2026
ਕਲਾਨੌਰ, 27 ਮਾਰਚ (ਪੁਰੇਵਾਲ)-ਸਰਹੱਦੀ ਪਿੰਡ 'ਚ ਬੀਤੀ ਰਾਤ ਚੋਰਾਂ ਵਲੋਂ ਇਕ ਕਿਸਾਨ ਦੇ ਘਰ 'ਚੋਂ 20 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਸਮੇਤ 4 ਲੱਖ ਨਕਦੀ ਚੋਰੀ ਕਰਨ ਦੀ ਖਬਰ ਸਾਹਮਣੇ ਆਈ ਹੈ | ਪਰਿਵਾਰ ਵੱਲੋਂ ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਹੈਲਪਲਾਈਨ 'ਤੇ ਦਿੱਤੀ ਅਤੇ ਪੁਲਿਸ ਵੱਲੋਂ ਮੌਕਾ ਵੇਖਿਆ ਗਿਆ | ਪਿੰਡ ਅਲਾਵਲਪੁਰ ਵਾਸੀ ਗਵਰਨਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਘਰ ਵਿੱਚ ਸੁੱਤਾ ਹੋਇਆ ਸੀ ਕਿ ਜਦੋਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਸਵੇਰੇ ਸਵਖਤੇ ਉੱਠਿਆ ਤਾਂ ਉਸ ਨੇ ਵੇਖਿਆ ਕਿ ਸਟੋਰ ਵਾਲੇ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅੰਦਰ ਅਲਮਾਰੀ ਦਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਜਦੋਂ ਉਹਨਾਂ ਵੇਖਿਆ ਤਾਂ 20 ਤੋਲੇ ਦੇ ਕਰੀਬ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ 4 ਲੱਖ ਰੁਪਏ ਦੇ ਕਰੀਬ ਨਗਦੀ ਗਾਇਬ ਸੀ | ਪਰਿਵਾਰ ਵੱਲੋਂ ਪੁਲਿਸ ਹੈਲਪਲਾਈਨ 'ਤੇ ਸੂਚਨਾ ਦੇਣ ਉਪਰੰਤ ਪੁਲਿਸ ਨੇ ਮੌਕਾ ਵੇਖਿਆ | ਪਰਿਵਾਰ ਨੇ ਪੁਲਿਸ ਕੋਲੋਂ ਚੋਰਾਂ ਦੀ ਭਾਲ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਰਮਨਦੀਪ ਸਿੰਘ ਸੰਧੂ ਵਲੋਂ ਗੁਰਦੀਪ ਸਿੰਘ ਨੰਗਲ ਡਾਲਾ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਮਾਸਟਰ ਸੋਹਨ ਸਿੰਘ ਮਾਨ ਨਮਿਤ ਅਖੰਡ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।