01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਵਰਸਿਟੀ ਕਾਲਜ 'ਚ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਤੇ ਸੰਘਰਸ਼ਮਈ ਜੀਵਨ 'ਤੇ ਚਰਚਾ <br/>

ਅਜੀਤ ਡੈਸਕ 28-03-2026
ਕਲਾਨੌਰ, 23 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ 'ਚ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀਆਂ ਹਦਾਇਤਾਂ ਤੇ ਪੰਜਾਬੀ ਵਿਭਾਗ ਦੇ ਪ੍ਰੋ. ਸੰਦੀਪ ਚੰਚਲ ਦੇ ਯਤਨਾ ਸਦਕਾ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਕਾਲਜ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਕਵਿਤਾ ਦੇ ਮਾਧਿਅਮ ਰਾਹੀਂ ਸ: ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ: ਭਗਤ ਸਿੰਘ ਦੇ ਕ੍ਰਾਂਤੀਕਾਰੀ ਤੇ ਸੰਘਰਸ਼ਮਈ ਜੀਵਨ 'ਤੇ ਚਰਚਾ ਕੀਤੀ ਗਈ | ਉਪਰੰਤ ਕਾਲਜ ਦੇ ਪੁਰਾਣੇ ਵਿਦਿਆਰਥੀ ਜਤਿਨਦੀਪ ਸਿੰਘ ਨੇ ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਪ੍ਰੋ. ਸੰਦੀਪ ਚੰਚਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨ ਵਰਗ ਦਾ ਯਤਨਸ਼ੀਲ ਰਹਿਣਾ ਜ਼ਰੂਰੀ ਹੈ | ਪ੍ਰੋ. ਅਸ਼ਵਨੀ ਕੁਮਾਰ ਨੇ ਸ: ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕ੍ਰਾਂਤੀਕਾਰੀ ਵਿਚਾਰਾਂ ਨੂੰ ਬਹੁਤਾ ਚਿਰ ਦਬਾਇਆ ਨਹੀਂ ਜਾ ਸਕਦਾ ਤੇ ਉਹ ਹੋਰ ਪ੍ਰਬਲ ਰੂਪ 'ਚ ਸਾਹਮਣੇ ਆਉਂਦੇ ਹਨ | ਇਸ ਮੌਕੇ ਪ੍ਰੋ. ਜੁਝਾਰ ਸਿੰਘ ਬਾਜਵਾ, ਪ੍ਰੋ. ਆਰਤੀ ਮਹਾਜਨ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਰੀਤੀ ਸ਼ਰਮਾ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਸਤਿੰਦਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਸ਼ਿਵਾਨੀ, ਪ੍ਰੋ. ਰਿਧਿਮਾ ਮਹਾਜਨ, ਪ੍ਰੋ. ਵਰਿੰਦਰ ਕੌਰ, ਪ੍ਰੋ. ਅੰਜਨਾ ਸ਼ਰਮਾ, ਕਲਰਕ ਹਰਜੰਤ ਸਿੰਘ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਵਾਤਾਵਰਨ ਤੇ ਜ਼ਮੀਨ ਦੀ ਤੰਦਰੁਸਤੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਡਾ. ਚੀਮਾ ਅਗਲੀ ਖ਼ਬਰ ਗੁਰਦਾਸਪੁਰ ਪੰਡੋਰੀ ਰੋਡ 'ਤੇ ਨਹਿਰ ਅੱਪਰਬਾਰੀ ਦੁਆਬ 'ਤੇ ਬਣੇ ਲੋਹੇ ਦੇ ਪੁਲ 'ਤੇ ਪਈਆਂ ਤਰੇੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।