01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਹੋਈ

ਅਜੀਤ ਡੈਸਕ 28-03-2026
ਊਧਨਵਾਲ, 27 ਮਾਰਚ (ਪਰਗਟ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਦੀ ਅਗਵਾਈ ਵਿਚ ਹੋਈ | ਡਾ. ਕਸ਼ਮੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ 2 ਲੱਖ ਦੇ ਕਰੀਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰ 80 ਫ਼ੀਸਦੀ ਗਰੀਬ ਪਰਿਵਾਰਾਂ ਨੂੰ ਦਿਨ-ਰਾਤ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਪਿੰਡਾਂ ਵਿਚ ਲਗਾਤਾਰ ਸੇਵਾਵਾਂ ਨਿਭਾ ਰਹੇ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾਕਟਰਾਂ ਨੂੰ ਅੱਖੋਂ-ਪਰੋਖੇ ਨਾ ਕੀਤਾ ਜਾਵੇ ਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨ ਕੇ ਲਾਗੂ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਕਾਹਲੋਂ, ਡਾ. ਇੰਦਰਜੀਤ ਸਿੰਘ ਚੌੜੇ, ਡਾ. ਬਲਵਿੰਦਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਸਰਜੀਤ ਸਿੰਘ, ਡਾ. ਨਿਰਵੈਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਮਲੂਕ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲੂਕ ਸਿੰਘ, ਡਾ. ਸੁਲੱਖਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾੜਾ ਸਾਹਿਬ-ਪਾਇਲ ਸੜਕ 'ਤੇ ਹਨੇਰੇ 'ਚ ਸਰਕਾਰੀ ਦਰੱਖਤਾਂ ਦੀ ਅੰਨੇ੍ਹਵਾਹ ਕਟਾਈ ਦਾ ਕੰਮ ਲਗਾਤਾਰ ਜਾਰੀ ਅਗਲੀ ਖ਼ਬਰ ਵੇਰਕਾ ਗੁਰਦਾਸਪੁਰ ਡੇਅਰੀ ਵਲੋਂ 13 ਵੇਰਕਾ ਬੂਥ ਸਾਈਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।