01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬੱਬੇਹਾਲੀ ਦੀ ਰੈਲੀ ਲਈ ਨੌਜਵਾਨਾਂ 'ਚ ਭਾਰੀ ਉਤਸ਼ਾਹ ਤੇ ਜੋਸ਼- ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ

ਅਜੀਤ ਡੈਸਕ 28-03-2026
ਤਿੱਬੜ, 27 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)- 2027 'ਚ ਲੋਕ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸੁਖਬੀਰ ਸਿੰਘ ਬਾਦਲ ਨੰੂ ਮੁੱਖ ਮੰਤਰੀ ਦੇਖਣ ਲਈ ਉਤਾਵਲੇ ਹੋਏ ਹਨ ਜਿਸ ਵਿਚ ਨੌਜਵਾਨ ਵੱਡੀ ਭੂਮਿਕਾ ਨਿਭਾਉਣਗੇ | ਇਸੇ ਤਹਿਤ ਗੁਰਦਾਸਪੁਰ ਵਿਧਾਨ ਸਭਾ ਹਲਕੇ 'ਚ 28 ਮਾਰਚ ਨੰੂ ਮਹਿੰਦਰ ਸਿੰਘ ਸਟੇਡੀਅਮ ਬੱਬੇਹਾਲੀ ਵਿਖੇ ਸਾਬਕਾ ਸੰਸਦੀ ਸਕੱਤਰ ਤੇ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਕਰਵਾਈ ਜਾ ਰਹੀ ਹਲਕਾ ਵਾਰ ਰੈਲੀ ਨੰੂ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਤੇ ਜੋਸ਼ ਦੇਖਣ ਨੰੂ ਮਿਲ ਰਿਹਾ ਹੈ | ਇਸ ਸੰਬੰਧੀ ਯੂਥ ਅਕਾਲੀ ਆਗੂ ਅਮਰਜੋਤ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਪਿੰਡ ਬੱਬੇਹਾਲੀ ਵਿਖੇ ਰੈਲੀ ਲਈ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਨੌਜਵਾਨ ਵਰਕਰਾਂ ਵਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕਰ ਕੇ ਲੋਕਾਂ ਨੰੂ ਰੈਲੀ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਨੌਜਵਾਨ ਵਰਕਰਾਂ ਨੇ ਫ਼ੈਸਲਾ ਕੀਤਾ ਕਿ ਉਹ ਸੁਖਬੀਰ ਸਿੰਘ ਬਾਦਲ ਦਾ ਪਿੰਡ ਬੱਬੇਹਾਲੀ ਪਹੁੰਚਣ 'ਤੇ ਭਰਵਾਂ ਸਵਾਗਤ ਕਰਨਗੇ ਤੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਨਾਲ ਸਟੇਡੀਅਮ ਤੱਕ ਜਾਣਗੇ |
ਪਿਛਲੀ ਖ਼ਬਰ ਲੰਬੇ ਰੂਟਾਂ ਦੀਆਂ ਬੱਸਾਂ ਪੁਰਾਣਾ ਸ਼ਾਲਾ ਅੱਡੇ 'ਚ ਨਾ ਰੁਕਣ ਕਾਰਨ ਸਵਾਰੀਆਂ ਪ੍ਰੇਸ਼ਾਨ ਅਗਲੀ ਖ਼ਬਰ ਸੈਂਟਰਲ ਬੈਂਕ ਲਈ ਸਰਬਸੰਮਤੀ ਨਾਲ ਮਾਣੂਕੇ ਚੇਅਰਮੈਨ ਅਤੇ ਨੀਟੂ ਸਰੀਂਹ ਵਾਈਸ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।