31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰੁਪਿੰਦਰ ਕੌਰ ਨੇ ਨਾਇਬ ਤਹਿਸੀਲਦਾਰ ਧਾਰੀਵਾਲ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 28-03-2026
ਧਾਰੀਵਾਲ, 27 ਮਾਰਚ (ਸਵਰਨ ਸਿੰਘ)- ਪੰਜਾਬ ਸਰਕਾਰ ਵਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਨੇ ਸਥਾਨਕ ਸਬ-ਤਹਿਸੀਲ ਧਾਰੀਵਾਲ ਵਿਖੇ ਬਤੌਰ ਨਾਇਬ ਤਹਿਸੀਲਦਾਰ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰ ਵਿਖੇ ਹਾਜ਼ਰ ਸਟਾਫ਼ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਨਵੇਂ ਆਏ ਨਾਇਬ ਤਹਿਸੀਲਦਾਰ ਰੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਥਾਨਕ ਲੋਕਾਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਆਪਣਾ ਕੰਮ ਕਰਵਾਉਣ ਆਏ ਹਰੇਕ ਆਮ-ਖਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਤੋਂ ਕੀਤੇ ਜਾਣਗੇ | ਇਸ ਮੌਕੇ ਲਖਵਿੰਦਰ ਸਿੰਘ ਕਾਨੂੰਗੋ, ਸੰਦੀਪ ਕੁਮਾਰ ਰਜਿਸਟਰੀ ਕਲਰਕ, ਗੁਰਭੇਜ ਸਿੰਘ ਕਲਸੀ ਟੀ.ਏ., ਜਤਿੰਦਰ ਸਿੰਘ ਏ.ਐੱਸ.ਐੱਮ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖੋਖਰ ਦੀਆਂ ਮਹਿਲਾਵਾਂ ਨੂੰ ਮਾਨ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਅਗਲੀ ਖ਼ਬਰ ਵੰਦੇ ਭਾਰਤ ਟਰੇਨ ਦਾ ਗੁਰਦਾਸਪੁਰ ਸਟਾਪ ਹੋਣ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ- ਐਡਵੋਕੇਟ ਨਡਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।