30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੋਆਰਡੀਨੇਟਰ ਮਾਸਟਰ ਰਾਮ ਲਾਲ ਦੇ ਗ੍ਰਹਿ ਵਿਖੇ ਕਾਂਗਰਸ ਸੇਵਾ ਦਲ ਵਲੋਂ ਮੀਟਿੰਗ

ਅਜੀਤ ਡੈਸਕ 28-03-2026
ਨਰੋਟ ਜੈਮਲ ਸਿੰਘ, 27 ਮਾਰਚ (ਸ਼ਸ਼ੀ ਕੁਮਾਰ)- ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਕਾਂਗਰਸ ਸੇਵਾ ਦਲ ਦੇ ਕੋਆਰਡੀਨੇਟਰ ਮਾਸਟਰ ਰਾਮ ਲਾਲ ਦੇ ਗ੍ਰਹਿ ਵਿਖੇ ਕਾਂਗਰਸ ਸੇਵਾ ਦਲ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਕੌਂਸਲਰ ਰਾਜੇਸ਼ ਕੁਮਾਰ ਨੀਸ਼ੂ, ਕਾਂਗਰਸ ਦੇ ਸੀਨੀਅਰ ਆਗੂ ਡਾ: ਪੰਕਜ ਰਾਏ ਤੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਡਾ: ਸੋਹਨ ਲਾਲ ਤੇ ਜ਼ਿਲ੍ਹੇ ਦੇ ਉਪ ਪ੍ਰਧਾਨ ਸੰਜੀਵ ਕੁਮਾਰ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਕੋਈ ਵੀ ਪਾਰਟੀ ਵਰਕਰ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੀ | ਇਸ ਲਈ ਉਹ ਹਲਕਾ ਭੋਆ ਦੇ ਵਰਕਰਾਂ ਨੰੂ ਆਪਣੇ ਪਰਿਵਾਰ ਦੇ ਮੈਂਬਰ ਸਮਝਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ ਤੇ 6 ਮਹੀਨੇ ਦਾ ਸਮਾਂ ਹੋਰ ਰਹਿ ਚੁੱਕਾ ਹੈ | ਉਹ ਆਪਣੇ ਵਰਕਰਾਂ ਦੇ ਨਾਲ ਚਟਾਂਨ ਵਾਂਗ ਖੜੇ ਹਨ | ਕਿਸੇ ਵੀ ਵਰਕਰ ਨੰੂ ਘਬਰਾਉਣ ਦੀ ਲੋੜ ਨਹੀਂ | ਇਸ ਮੌਕੇ ਕਾਂਗਰਸ ਸੇਵਾ ਦਲ ਦੇ ਕੋਆਰਡੀਨੇਟਰ ਪੰਜਾਬ ਮਾਸਟਰ ਰਾਮ ਲਾਲ ਤੇ ਕਾਂਗਰਸ ਸੇਵਾ ਦਲ ਦੇ ਪਹੁੰਚੇ ਅਹੁਦੇਦਾਰਾਂ ਨੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸੇਵਾ ਦਲ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਪਹੁੰਚੇ ਕੌਂਸਲਰ ਰਾਜੇਸ਼ ਨੀਸ਼ੂ ਤੇ ਕਾਂਗਰਸ ਦੇ ਸੀਨੀਅਰ ਆਗੂ ਡਾ: ਪੰਕਜ ਰਾਏ ਨੇ ਸਾਬਕਾ ਵਿਧਾਇਕ ਨੰੂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਲਈ ਜੀ ਤੋੜ ਮਿਹਨਤ ਕਰਨਗੇ |
ਪਿਛਲੀ ਖ਼ਬਰ ਭਾਜਪਾ ਮੰਡਲ ਪ੍ਰਧਾਨ ਨਿਪੁਨ ਗੁਪਤਾ ਵਲੋਂ ਕੇਂਦਰ ਸਰਕਾਰ ਦੇ ਕਸਟਮ ਡਿਊਟੀ 'ਚ ਕਟੌਤੀ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਪਠਾਨਕੋਟ 'ਚ ਗੈਸ ਸਪਲਾਈ ਆਮ, ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।