30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਡਲਹੌਜ਼ੀ ਰੋਡ 'ਤੇ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ

ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਸੁਮਿਤ)- ਪਠਾਨਕੋਟ 'ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਟ੍ਰੈਫਿਕ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਟਰੈਫ਼ਿਕ ਪੁਲੀਸ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਡਲਹੌਜ਼ੀ ਰੋਡ 'ਤੇ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਜਿੱਥੇ ਸੜਕ ਕਿਨਾਰੇ ਗੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੇ ਵਾਹਨਾਂ ਨੂੰ ਹਟਾਇਆ ਗਿਆ ਉੱਥੇ ਹੀ ਰੇਹੜੀ-ਫੜ੍ਹੀ ਵਾਲਿਆਂ ਨੂੰ ਲਗਾ ਕੇ ਸੜਕ 'ਤੇ ਰੋਕ ਲਗਾਉਣ ਵਾਲਿਆਂ ਨੂੰ ਵੀ ਮੌਕੇ ਤੋਂ ਹਟਣ ਦੀ ਹਦਾਇਤ ਕੀਤੀ ਗਈ | ਕਾਰਵਾਈ ਦੌਰਾਨ ਪੁਲਿਸ ਟੀਮ ਨੇ ਸੜਕ 'ਤੇ ਹਫੜਾ-ਦਫੜੀ ਮਚਾਉਣ ਵਾਲੇ ਵਾਹਨ ਚਾਲਕਾਂ ਨੂੰ ਚਿਤਾਵਨੀ ਦਿੱਤੀ ਤੇ ਕਈ ਵਾਹਨਾਂ ਨੂੰ ਮੌਕੇ ਤੋਂ ਹਟਾਇਆ | ਇਸ ਤੋਂ ਇਲਾਵਾ ਕੁਝ ਮਾਮਲਿਆਂ 'ਚ ਚਲਾਨ ਵੀ ਜਾਰੀ ਕੀਤੇ ਗਏ | ਇੰਚਾਰਜ ਬ੍ਰਹਮਦੱਤ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਮੁੱਖ ਬਾਜ਼ਾਰਾਂ ਤੇ ਸੜਕਾਂ 'ਤੇ ਵਾਹਨਾਂ ਦੀ ਪਾਰਕਿੰਗ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਕਈ ਲੋਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੇਹੜੀ-ਫੜੀ ਵਾਲਿਆਂ ਨੂੰ ਰੇਹੜੀ-ਫੜੀ ਲਗਾ ਕੇ ਕਬਜ਼ਾ ਕਰਨ ਵਾਲਿਆਂ ਨੂੰ ਵਾਰ-ਵਾਰ ਚਿਤਾਵਨੀ ਦਿੱਤੀ ਗਈ ਹੈ ਪਰ ਜੇਕਰ ਕੋਈ ਨਿਯਮਾਂ ਦੀ ਪਾਲਨਾ ਨਹੀਂ ਕਰਦਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਅਗਲੀ ਖ਼ਬਰ ਬਲਾਕ ਸਮਿਤੀ ਸੁਜਾਨਪੁਰ ਚੇਅਰਮੈਨ ਦੀ ਚੋਣ ਤੀਸਰੀ ਵਾਰ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।