30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਏ.ਐਂਡ.ਐਮ. ਇੰਸਟੀਚਿਊਟ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਸੰਧੂ)- ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਵਿਖੇ ਭਾਰਤ ਦੇ ਰਾਸ਼ਟਰੀ ਗੀਤ, ਵੰਦੇ ਮਾਤਰਮ ਬਾਰੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਅਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵੰਦੇ ਮਾਤਰਮ ਦੇ ਇਤਿਹਾਸ, ਮਹੱਤਵ ਅਤੇ ਰਚਨਾ ਬਾਰੇ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿਚ ਦੇਸ਼ ਪ੍ਰਤੀ ਸਤਿਕਾਰ, ਮਾਣ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਾਨੂੰ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਰਾਸ਼ਟਰੀ ਕਦਰਾਂ-ਕੀਮਤਾਂ ਨੂੰ ਸਮਝਣ ਵਿਚ ਮਦਦ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ਼ ਨਰਸਿੰਗ ਵਿਖੇ ਪ੍ਰਾਰਥਨਾ ਸਭਾ ਕਰਵਾਈ ਅਗਲੀ ਖ਼ਬਰ ਬੀ.ਐੱਡ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।