19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਕਟਰ ਮਸੀਹ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਸਾਈ ਭਾਈਚਾਰੇ ਨੇ ਬੱਬੇਹਾਲੀ ਰੈਲੀ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 29-03-2026
ਗੁਰਦਾਸਪੁਰ, 28 ਮਾਰਚ (ਚੱਕਰਾਜਾ)-ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਪ੍ਰਬੰਧਾਂ ਹੇਠ ਪੰਜਾਬ ਬਚਾਓ ਮੁਹਿੰਮ ਤਹਿਤ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿਚ ਪੰਜਾਬ ਕ੍ਰਿਸਚਨ ਫ਼ਰੰਟ ਦੇ ਪ੍ਰਧਾਨ ਵਿਕਟਰ ਮਸੀਹ ਦੀ ਅਗਵਾਈ ਹੇਠ ਇਸਾਈ ਭਾਈਚਾਰੇ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਪ੍ਰਧਾਨ ਵਿਕਟਰ ਮਸੀਹ ਨੇ ਕਿਹਾ ਕਿ ਅੱਜ ਦੀ ਇਹ ਰੈਲੀ ਇਤਿਹਾਸਿਕ ਹੋਈ ਹੈ ਤੇ ਇਹ ਰੈਲੀ ਆਉਣ ਵਾਲੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਵੱਡੀ ਜਿੱਤ ਦਾ ਮੁੱਢ ਬੰਨੇ੍ਹਗੀ | ਉਨ੍ਹਾਂ ਇਸ ਰੈਲੀ 'ਚ ਪਹੁੰਚਣ ਵਾਲੇ ਸਮੂਹ ਇਸਾਈ ਭਾਈਚਾਰੇ ਦਾ ਧੰਨਵਾਦ ਕੀਤਾ | ਇਸ ਮੌਕੇ ਫ਼ਰੰਟ ਦੇ ਹੋਰ ਅਹੁਦੇਦਾਰ ਦੀ ਉਨ੍ਹਾਂ ਦੇ ਨਾਲ ਮੌਜੂਦ ਸਨ |
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਪਟੀਸ਼ਨ ਦਾ ਵਾਰ-ਵਾਰ ਖ਼ਾਰਜ ਹੋਣਾ ਲੋਕਤੰਤਰ ਦਾ ਘਾਣ-ਐਡਵੋਕੇਟ ਅਜੇਪਾਲ ਸਿੰਘ ਢਿੱਲੋਂ... ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ-ਰਣ ਸਿੰਘ ਮਹਿਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।