19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਪਟੀਸ਼ਨ ਦਾ ਵਾਰ-ਵਾਰ ਖ਼ਾਰਜ ਹੋਣਾ ਲੋਕਤੰਤਰ ਦਾ ਘਾਣ-ਐਡਵੋਕੇਟ ਅਜੇਪਾਲ ਸਿੰਘ ਢਿੱਲੋਂ

ਅਜੀਤ ਡੈਸਕ 29-03-2026
ਗੁਰਦਾਸਪੁਰ 28 ਮਾਰਚ (ਚੱਕਰਾਜਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਕਾਨੂੰਨ ਅਨੁਸਾਰ ਵਾਰ-ਵਾਰ ਹਾਈਕੋਰਟ 'ਚ ਪਾਈ ਜਾ ਰਹੀ ਪਟੀਸ਼ਨ ਨੂੰ ਵਾਰ-ਵਾਰ ਖ਼ਾਰਜ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਿਆ ਇਕ ਲੋਕ ਪ੍ਰਤੀਨਿਧੀ ਅੱਜ ਵੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬੰਦ ਰੱਖਿਆ ਹੈ ਜੋ ਸਿੱਧਾ-ਸਿੱਧਾ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਕਾਨੂੰਨੀ ਪ੍ਰਕਿਰਿਆ ਦਾ ਦੁਰਉਪਯੋਗ ਕਰਕੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਹ ਗੱਲ ਬਹੁਤ ਹੀ ਚਿੰਤਾਜਨਕ ਹੈ ਕਿ ਜਨਤਾ ਵਲੋਂ ਦਿੱਤੇ ਵੱਡੇ ਫ਼ਤਵੇ ਨੂੰ ਵੀ ਅਣਡਿੱਠਾ ਕਰ ਦਿੱਤਾ ਗਿਆ ਹੈ ਤੇ ਇਕ ਚੁਣੇ ਹੋਏ ਮੈਂਬਰ ਪਾਰਲੀਮੈਂਟ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਿਆ ਜਾ ਰਿਹਾ ਹੈ | ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਲੋਕਾਂ ਦੇ ਨਿਆਂ ਪ੍ਰਣਾਲੀ 'ਤੇ ਭਰੋਸੇ ਨੂੰ ਕਮਜ਼ੋਰ ਕਰਦੇ ਹਨ ਤੇ ਜੇਕਰ ਲੋਕਾਂ ਨੂੰ ਇਹ ਅਹਿਸਾਸ ਹੋਣ ਲੱਗ ਪਵੇ ਕਿ ਕਾਨੂੰਨ ਸਿਰਫ਼ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ ਤਾਂ ਇਹ ਲੋਕਤੰਤਰ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ ਤੇ ਉਨ੍ਹਾਂ 'ਤੇ ਲਗਾਏ ਕੇਸਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਹਮੇਸ਼ਾ ਸੱਚ ਅਤੇ ਨਿਆਂ ਦੀ ਲੜਾਈ ਲੜਦਾ ਆਇਆ ਹੈ ਅਤੇ ਅੱਗੇ ਵੀ ਇਸ ਮਾਮਲੇ ਨੂੰ ਹਰ ਪੱਧਰ 'ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਇਹ ਸਮਝਦੀਆਂ ਹਨ ਕਿ ਜ਼ਬਰ ਤੇ ਜ਼ੁਲਮ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕਦਾ ਹੈ ਤਾਂ ਇਹ ਉਨ੍ਹਾਂ ਦੀ ਸਭ ਤੋਂ ਵੱਡੀ ਗ਼ਲਤੀ ਹੋਵੇਗੀ ਕਿਉਂਕਿ ਪੰਜਾਬ ਦੀ ਧਰਤੀ ਹਮੇਸ਼ਾ ਜ਼ੁਲਮ ਖ਼ਿਲਾਫ਼ ਖੜ੍ਹੀ ਰਹੀ ਹੈ |
ਪਿਛਲੀ ਖ਼ਬਰ ਅਕਾਲ ਹਸਪਤਾਲ ਬਣਿਆ ਬਟਾਲਾ ਲਈ ਵਰਦਾਨ ਅਗਲੀ ਖ਼ਬਰ ਵਿਕਟਰ ਮਸੀਹ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਸਾਈ ਭਾਈਚਾਰੇ ਨੇ ਬੱਬੇਹਾਲੀ ਰੈਲੀ 'ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।