20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਸੁਨੱਈਆ 'ਚ ਮੈਗਾ ਮਾਪੇ-ਅਧਿਆਪਕ ਗਰੈਜੂਏਸ਼ਨ ਸੈਰੇਮਨੀ ਕਰਵਾਈ

ਅਜੀਤ ਡੈਸਕ 29-03-2026
ਬਟਾਲਾ, 28 ਮਾਰਚ (ਸਤਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੁਨੱਈਆ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਲਈ ਗਰੈਜੂਏਸ਼ਨ ਸੈਰੇਮਨੀ ਤੇ ਮੁੱਢਲੀ ਸਾਖਰਤਾ ਤੇ ਸੰਖਿਆਤਮਕ ਗਿਆਨ ਮੇਲਾ ਕਰਵਾਇਆ ਗਿਆ | ਇਸ ਮੌਕੇ ਮੈਗਾ ਮਾਪੇ-ਅਧਿਆਪਕ ਮਿਲਣੀ ਵੀ ਕਰਵਾਈ ਗਈ ਜਿਸ ਵਿਚ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਨੂੰ ਸਫ਼ਲ ਬਣਾਉਣ ਵਿਚ ਜ਼ਿਲ੍ਹਾ ਅਸਿਸਟੈਂਟ ਕੋਆਰਡੀਨੇਟਰ ਸੁਨੀਤਾ ਦੇਵੀ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਅੱਪਰ ਕੇ.ਜੀ. ਦੇ ਬੱਚਿਆਂ ਨੂੰ ਅਗਲੀ ਜਮਾਤ ਵਿਚ ਪ੍ਰਵੇਸ਼ ਕਰਨ 'ਤੇ ਸਨਮਾਨਿਤ ਕੀਤਾ ਗਿਆ | ਮਾਪਿਆਂ ਨੂੰ ਬੱਚਿਆਂ ਦੀ ਪੂਰੇ ਸਾਲ ਦੀ ਕਾਰਗੁਜ਼ਾਰੀ ਤੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ | ਮੇਲੇ ਦੌਰਾਨ ਮੁੱਢਲੀ ਸਾਖਰਤਾ ਤੇ ਸੰਖਿਆਤਮਕ ਗਿਆਨ ਕਿੱਟ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਰਾਹੀਂ ਬੱਚਿਆਂ ਨੂੰ ਖੇਡ-ਖੇਡ ਵਿਚ ਪੜ੍ਹਨਾ ਤੇ ਲਿਖਣਾ ਸਿਖਾਇਆ ਜਾਂਦਾ ਹੈ | ਬੱਚਿਆਂ ਦੀਆਂ ਮਾਵਾਂ ਨੇ ਇਸ ਮੇਲੇ ਵਿਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਐੱਚ.ਟੀ. ਸੀਮਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ | ਐੱਚ.ਟੀ. ਸੀਮਾ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਮਿਆਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਐੱਸ.ਡੀ.ਐੱਸ. ਮੈਮੋਰੀਅਲ ਹਾਈ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਕਾਮਰਸ ਤੇ ਅਰਥ ਸ਼ਾਸਤਰ ਵਿਭਾਗ ਵਲੋਂ ਬਿਜ਼ਨਸ ਫੈਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।