20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਸਕੀਮ ਨੰਬਰ 7 ਵਿਖੇ ਓਪਨ ਸਪੋਰਟਸ ਕਲੱਬ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 29-03-2026
ਗੁਰਦਾਸਪੁਰ, 28 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਦੇ ਨਵੇਂ ਬੱਸ ਅੱਡੇ ਦੇ ਪਿਛਲੇ ਪਾਸੇ ਨਗਰ ਸੁਧਾਰ ਟਰੱਸਟ ਵਲੋਂ ਓਪਨ ਸਪੋਰਟਸ ਕਲੱਬ ਦਾ ਨੀਂਹ ਪੱਥਰ ਸਾਂਝੇ ਤੌਰ 'ਤੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਸਪੋਰਟਸ ਕਲੱਬ ਵਿਚ ਬਾਸਕਿਟ ਬਾਲ, ਕ੍ਰਿਕਟ ਅਤੇ ਬੈਡਮਿੰਟਨ ਆਦਿ ਗੇਮਾਂ ਖੇਡਣ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਦੋਵੇਂ ਪਾਸੇ ਐਂਟਰੀ ਗੇਟ ਜਿਨ੍ਹਾਂ ਵਿਚੋਂ ਇਕ ਬੱਬਰੀ ਬਾਈਪਾਸ ਅਤੇ ਦੂਜਾ ਬਰਿਆਰ ਬਾਈਪਾਸ ਵਿਖੇ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬੱਬਰੀ ਬਾਈਪਾਸ ਤੋਂ ਸ਼ਹਿਰ ਅੰਦਰ ਵੜਦੇ ਸਮੇਂ 20 ਫੁੱਟ ਦਾ ਖ਼ੂਬਸੂਰਤ ਡਿਵਾਈਡਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਟਰੈਫ਼ਿਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਜਦੋਂ ਕਿ ਸਪੋਰਟਸ ਕਲੱਬ ਬਣਾਉਣ 'ਤੇ 80 ਲੱਖ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ ਅਤੇ ਇਹ ਕੰਮ ਚਾਰ ਮਹੀਨਿਆਂ 'ਚ ਮੁਕੰਮਲ ਕਰਨ ਦਾ ਟੀਚਾ ਹੈ | ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਿਨ-ਪ੍ਰਤੀ-ਦਿਨ ਤਰੱਕੀ ਕਰ ਰਿਹਾ ਹੈ ਅਤੇ ਗੁਰਦਾਸਪੁਰ ਸ਼ਹਿਰ ਅੰਦਰ ਵਿਕਾਸ ਕੰਮਾਂ ਦੀ ਝੜੀ ਲੱਗੀ ਹੈ ਅਤੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸ਼ਹਿਰ ਦੀ ਸੁਰੱਖਿਆ ਨੂੰ ਵੇਖਦੇ ਹੋਏ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਵਿਕਾਸ ਕੰਮ ਕਰਵਾਉਣ ਸਬੰਧੀ ਚੁੱਕੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ਮੁਤਾਬਿਕ ਹੀ ਕੰਮ ਕਰਵਾ ਰਹੇ ਹਨ ਅਤੇ ਸਾਰੇ ਕੰਮ ਪਾਰਦਰਸ਼ਤਾ ਢੰਗ ਨਾਲ ਨੇਪਰੇ ਚੜ੍ਹ ਰਹੇ ਹਨ | ਇਸ ਮੌਕੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਦਾਸਪੁਰ 'ਚ ਪਾਈਪਡ ਨੇਚਰਲ ਗੈਸ ਨੈ ੱਟਵਰਕ ਦਾ ਹੋਵੇਗਾ ਵਿਸਥਾਰ-ਡੀ.ਐਮ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਦਾਸਪੁਰ 'ਚ ਪਾਈਪਡ ਨੇਚਰਲ ਗੈਸ ਨੈ ੱਟਵਰਕ ਦਾ ਹੋਵੇਗਾ ਵਿਸਥਾਰ-ਡੀ.ਐਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।