24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਬਚਾਓ ਰੈਲੀਆਂ 'ਚ ਇਕੱਠ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ 'ਤੇ ਮੋਹਰ : ਰਣਜੀਤ ਸਿੰਘ

ਅਜੀਤ ਡੈਸਕ 29-03-2026
ਕਲਾਨੌਰ, 28 ਮਾਰਚ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਲੋਕਾਂ ਨੂੰ ਆਪਣਾ ਏਜੰਡਾ ਦੱਸਣ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਨਕਾਮੀਆਂ ਤੋਂ ਸੂਬਾ ਵਾਸੀਆਂ ਨੂੰ ਜਾਣੂ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ 'ਚ ਉਮੜ ਰਹੇ ਆਪ ਮੁਹਾਰੇ ਇਕੱਠ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ 'ਤੇ ਮੋਹਰ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਿਟੀ ਪ੍ਰਧਾਨ ਰਣਜੀਤ ਸਿੰਘ ਨੇ ਸਥਾਨਕ ਕਸਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਦੀ ਮੀਟਿੰਗ ਕਰਨ ਉਪਰੰਤ ਕੀਤਾ | ਇਸ ਦੌਰਾਨ ਕਲਾਨੌਰ ਪੰਜਾਬ ਬਚਾਓ ਰੈਲੀ 'ਚ ਸ. ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਪਹੁੰਚੇ ਵਰਕਰਾਂ ਦਾ ਸਿਟੀ ਪ੍ਰਧਾਨ ਸ. ਰਣਜੀਤ ਸਿੰਘ ਵਲੋਂ ਧੰਨਵਾਦ ਕੀਤਾ | ਸਿਟੀ ਪ੍ਰਧਾਨ ਨੇ ਕਿਹਾ ਕਿ ਕੱਟੜ ਇਮਾਨਦਾਰੀ ਦੇ ਦਮਗਜੇ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ 'ਚ ਕੀਤੇ ਗਏ ਗਲਤ ਕੰਮਾਂ ਦਾ ਨਤੀਜਾ ਹੌਲੀ-ਹੌਲੀ ਸੂਬੇ ਦੀ ਭੋਲੀ-ਭਾਲੀ ਜਨਤਾ, ਜਿਨ੍ਹਾਂ ਨੂੰ ਗੁੰਮਰਾਹ ਕਰ ਕੇ 'ਆਪ' ਸੱਤਾ 'ਤੇ ਕਾਬਜ਼ ਹੋਈ ਸੀ, ਦੇ ਸਾਹਮਣੇ ਆਉਣਾ ਸ਼ੁਰੂ ਹੋ ਚੁੱਕਾ ਹੈ ਅਤੇ ਲੋਕ ਹੁਣ ਆਪਣੇ-ਆਪ ਨੂੰ ਠੱਗੇ ਹੋਏ ਮਹਿਸੂਸ ਕਰਦੇ ਹੋਏ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਰਾਜ ਨੂੰ ਯਾਦ ਕਰਨ ਲੱਗ ਪਏ ਹਨ | ਇਸ ਮੌਕੇ ਡਾ. ਅਮਰਬੀਰ ਸਿੰਘ ਮੁਲਤਾਨੀ, ਬਲਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਭਿੰਡਰ, ਰਜਵੰਤ ਸਿੰਘ ਮੱਲ੍ਹੀ, ਗੁਰਦੇਵ ਸਿੰਘ ਬਿੱਟਾ, ਜਰਨੈਲ ਸਿੰਘ ਕਲਾਨੌਰ, ਦਲਜੀਤ ਸਿੰਘ ਸੱਭਰਵਾਲ, ਪਵਨਦੀਪ ਸਿੰਘ, ਇੰਸ. ਸੁਰਿੰਦਰ ਸਿੰਘ ਕਾਹਲੋਂ, ਸੁੱਚਾ ਸਿੰਘ ਰਜਾਦਾ, ਸੁਰਜੀਤ ਸਿੰਘ, ਬਲਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਆਕੀਮਾਛੀ, ਅਸ਼ੋਕ ਮਾਹਲਾ, ਅਜੀਤ ਰਾਮ, ਹਰਭਜਨ ਸਿੰਘ ਆਕੀਮਾਛੀ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸਿੰਦਾ, ਪਰਮਜੀਤ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ ਸੰਧੂ, ਤਾਰਾ ਸਿੰਘ, ਕਰਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਸਵਤੰਤਰਾਨੰਦ ਮੈਮੋਰੀਅਲ ਕਾਲਜ ਦੇ ਪੈਰਾ ਮੈਡੀਕਲ ਵਿਦਿਆਰਥੀਆਂ ਨੇ ਕਿਰਨ ਹਸਪਤਾਲ ਦਾ ਕੀਤਾ ਦੌਰਾ ਅਗਲੀ ਖ਼ਬਰ ਪਿੰਡ ਦਾਬਾਂਵਾਲ ਖੁਰਦ 'ਚ ਆਮ ਆਦਮੀ ਪਾਰਟੀ ਦੁਆਰਾ ਕੀਤੇ 4 ਸਾਲਾਂ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।