ਗੁਰਦਾਸਪੁਰ, 29 ਮਾਰਚ (ਅਸ਼ੋਕ ਸ਼ਰਮਾ)-ਪਿੰਡਾਂ ਦਾ ਸਰਵਪੱਖੀ ਵਿਕਾਸ ਹਮੇਸ਼ਾ ਕਾਰਜਕਾਲ ਦੌਰਾਨ ਹੀ ਹੋਇਆ ਅਤੇ ਬਾਕੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਨੰੂ ਅਣਗੌਲਿਆਂ ਹੀ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਲਖਬੀਰ ਸਿੰਘ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਆਪਣੇ ਰਾਜ ਦੌਰਾਨ ਪਿੰਡਾਂ ਦਾ ਵਿਕਾਸ ਨਹੀਂ ਕਰਵਾ ਸਕੀ | ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਾਸਾ ਮੋੜ ਰਹੇ ਹਨ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਅੰਦਰ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਨੇ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਅਤੇ ਸ਼ਹਿਰ ਦੀਨਾਨਗਰ ਦਾ ਅਥਾਹ ਵਿਕਾਸ ਕਰਵਾਇਆ ਹੈ | ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਕਾਫ਼ੀ ਖੁਸ਼ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ 2027 ਨੰੂ ਹੋਣ ਜਾ ਰਹੀਆਂ ਹਨ | ਕਾਂਗਰਸ ਪਾਰਟੀ ਲੋਕਾਂ ਦੇ ਸਾਹਮਣੇ ਉਭਰ ਕੇ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ | ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਵਾਸਤੇ ਲੋਕਾਂ ਨਾਲ ਸਾਥੀਆਂ ਸਮੇਤ ਰਾਬਤਾ ਕਾਇਮ ਕਰਕੇ ਦੁਬਾਰਾ ਬੀਬੀ ਅਰੁਣਾ ਚੌਧਰੀ ਨੰੂ ਹਲਕਾ ਵਿਧਾਇਕਾ ਬਣਾਉਣ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ |