28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਹਲਕਾ ਸ੍ਰੀ ਹਰਗੋਬਿੰਦਪੁਰ ਦੀ ਰੈਲੀ 'ਚ ਵੱਡੀ ਗਿਣਤੀ ਪਹੁੰਚੇ ਵਰਕਰਾਂ ਦਾ ਰਾਜਨਬੀਰ ਸਿੰਘ ਘੁਮਾਣ ਵਲੋਂ ਧੰਨਵਾਦ

ਅਜੀਤ ਡੈਸਕ 30-03-2026
ਬਟਾਲਾ, 29 ਮਾਰਚ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ' ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਬੀਤੇ ਦਿਨੀਂ ਹੋਈ ਰੈਲੀ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਹਲਕੇ ਦੇ ਆਗੂਆਂ ਤੇ ਵਰਕਰਾਂ ਦਾ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਧੰਨਵਾਦ ਕੀਤਾ ਹੈ | ਇਸ ਮੌਕੇ ਸ: ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਰੈਲੀ ਦੌਰਾਨ ਆਪ ਮੁਹਾਰੇ ਪੁੱਜੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਹੁਣ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਇਸ ਮੌਕੇ ਉਨ੍ਹਾਂ ਜਿੱਥੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾ. ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਹੋਰ ਹਾਈਕਮਾਂਡ ਤੇ ਹਲਕੇ ਤੋਂ ਪੁੱਜੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਉਥੇ ਸ: ਸੁਖਬੀਰ ਸਿੰਘ ਬਾਦਲ ਨੂੰ ਹਲਕੇ ਦੀਆਂ ਕਈ ਅਹਿਮ ਮੰਗਾਂ ਤੋਂ ਜਾਣੂ ਕਰਵਾਇਆ ਜਿਸ 'ਤੇ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਰਾਜਨਬੀਰ ਸਿੰਘ ਘੁਮਾਣ ਤੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ | ਰੈਲੀ ਦੌਰਾਨ ਹੋਏ ਭਰਵੇਂ ਇਕੱਠ ਤੋਂ ਖੁਸ਼ ਹੋ ਕੇ ਸ: ਬਾਦਲ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਥਾਪੜਾ ਵੀ ਦਿੱਤਾ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 'ਹੱਥ ਨਾਲ ਬਣਾਈ ਸਿੱਖਿਆ ਸਮੱਗਰੀ' ਦੀ ਪ੍ਰਦਰਸ਼ਨੀ ਅਗਲੀ ਖ਼ਬਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਹੋਇਆ-ਸੀਨੀਅਰ ਆਗੂ ਲਖਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।