28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੁਖਬੀਰ ਸਿੰਘ ਬਾਦਲ ਨੇ ਸਤੀਸ਼ ਕੁਮਾਰ ਡਿੰਪਲ ਦੇ ਘਰ ਪਹੁੰਚ ਕੇ ਹਾਲ ਚਾਲ ਜਾਣਿਆ <br/>

ਅਜੀਤ ਡੈਸਕ 30-03-2026
ਗੁਰਦਾਸਪੁਰ, 29 ਮਾਰਚ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸਤੀਸ਼ ਕੁਮਾਰ ਡਿੰਪਲ ਦੇ ਪਿੰਡ ਥਾਣੇਵਾਲ ਸਥਿਤ ਘਰ ਗਏ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ | ਦੱਸਣਯੋਗ ਹੈ ਕਿ ਸਤੀਸ਼ ਕੁਮਾਰ ਡਿੰਪਲ ਬੀਤੇ ਕੁਝ ਸਮਾਂ ਸਿਹਤਯਾਬ ਨਹੀਂ ਰਹੇ ਸਨ | ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਪੂਰੀ ਤੰਦਰੁਸਤੀ ਦੀ ਕਾਮਨਾ ਕਰਦਿਆਂ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ | ਡਿੰਪਲ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬੇਸ਼ੱਕ ਵਿਰੋਧੀਆਂ ਵਲੋਂ ਸਤੀਸ਼ ਕੁਮਾਰ ਡਿੰਪਲ ਨੂੰ ਰਾਜਨੀਤਿਕ ਰੰਜਿਸ਼ ਦਾ ਸ਼ਿਕਾਰ ਬਣਾਇਆ ਸੀ ਪਰ ਅਕਾਲੀ ਦਲ ਦੇ ਹਰ ਨੇਤਾ ਅਤੇ ਵਰਕਰ ਪਾਰਟੀ ਨਾਲ ਡਟ ਕੇ ਖੜ੍ਹਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਰ ਵਰਕਰ ਨਾਲ ਡਟ ਕੇ ਖੜ੍ਹੀ ਹੈ | ਇਸ ਮੌਕੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਡੇਢ ਦਹਾਕੇ ਤੋਂ ਚਾਵਾ ਟਰੀਟਮੈਂਟ ਪਲਾਂਟ ਬੰਦ ਹੋਣ ਨਾਲ ਗੰਦਾ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਆਲਮ ਅਗਲੀ ਖ਼ਬਰ ਕੇਰਲਾ ਇੰਟਰਨੈਸ਼ਨਲ ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲੇ 'ਚੋਂ ਮੋਹਰੀਆਂ ਦਾ ਪਿ੍ੰਸੀਪਲ ਮੈਥਿਊ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।