28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬੱਬੇਹਾਲੀ ਰੈਲੀ 'ਚ ਪਹੁੰਚੇ ਆਗੂਆਂ ਤੇ ਸਮਰਥਕਾਂ ਦਾ ਸਦਾ ਧੰਨਵਾਦੀ ਹੋਵਾਂਗਾ- ਗੁਰਬਚਨ ਸਿੰਘ ਬੱਬੇਹਾਲੀ

ਅਜੀਤ ਡੈਸਕ 30-03-2026
ਤਿੱਬੜ, 29 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਸਿੱਧ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਬੱਬੇਹਾਲੀ ਸਟੇਡੀਅਮ ਵਿਖੇ ਕਰਵਾਈ ਗਈ ਵਿਸ਼ਾਲ ਰੈਲੀ ਵਿਚ ਪਹੁੰਚੇ ਆਗੂਆਂ ਤੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਉਹ ਹਰੇਕ ਸਮਰਥਕ ਦੇ ਤਹਿ ਦਿਲੋਂ ਧੰਨਵਾਦੀ ਰਹਿਣਗੇ, ਜਿਨ੍ਹਾਂ ਇਸ ਰੈਲੀ ਵਿਚ ਸ਼ਮੂਲੀਅਤ ਕਰਕੇ ਰੈਲੀ ਨੰੂ ਕਾਮਯਾਬ ਬਣਾਇਆ | ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿਚ ਹਲਕਾ ਗੁਰਦਾਸਪੁਰ ਸਮੇਤ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਰਕਰਾਂ ਤੇ ਸਮਰਥਕਾਂ ਨੇ ਭਾਗ ਲੈ ਕੇ ਬਾਦਲ ਸਾਹਿਬ ਦੇ ਵਿਚਾਰ ਸੁਣੇ ਹਨ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਹੋਇਆ ਇਕੱਠ ਇਸ ਗੱਲ ਦਾ ਗਵਾਹ ਹੈ ਕਿ 2027 ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਰੈਲੀ ਵਿਚ ਸ਼ਾਮਿਲ ਹੋਣ ਤੋਂ ਰੋਕਣ ਵਾਸਤੇ ਪੁਰਜ਼ੋਰ ਜ਼ੋਰ ਲਗਾਇਆਗਿਆ, ਪਰ ਵਰਕਰਾਂ ਨੇ ਰੈਲੀ ਵਿਚ ਭਾਗ ਲਿਆ | ਸ. ਬੱਬੇਹਾਲੀ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਦਾ ਵੀ ਖਾਸ ਧੰਨਵਾਦ ਕੀਤਾ |
ਪਿਛਲੀ ਖ਼ਬਰ ਜ਼ਿਲੇ੍ਹ ਦੇ ਸਕੂਲ ਆਫ਼ ਐਮੀਨੈਂਸ 'ਚ 9ਵੀਂ ਤੇ 11ਵੀਂ ਜਮਾਤ 'ਚ ਪ੍ਰੋਵੀਜ਼ਨਲ ਦਾਖ਼ਲੇ ਦੀ 1 ਅਪ੍ਰੈਲ ਤੋਂ ਸ਼ੁਰੂਆਤ ਅਗਲੀ ਖ਼ਬਰ ਡੇਢ ਦਹਾਕੇ ਤੋਂ ਚਾਵਾ ਟਰੀਟਮੈਂਟ ਪਲਾਂਟ ਬੰਦ ਹੋਣ ਨਾਲ ਗੰਦਾ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਆਲਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।