28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਸੰਤ ਨਗਰ, ਕਲੇਰ ਖੁਰਦ ਤੇ ਕਲੇਰ ਕਲਾਂ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਅਜੀਤ ਡੈਸਕ 30-03-2026
ਨੌਸ਼ਹਿਰਾ ਮੱਝਾ ਸਿੰਘ, 29 ਮਾਰਚ (ਰਵੀ ਭਗਤ)- ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਹਲਕਾ ਬਟਾਲਾ ਦੇ ਪਿੰਡ ਸੰਤ ਨਗਰ, ਕਲੇਰ ਖੁਰਦ ਤੇ ਕਲੇਰ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ ਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਰਛਪਾਲ ਸਿੰਘ ਐਸ.ਡੀ.ਓ. ਲੋਕ ਨਿਰਮਾਣ ਵਿਭਾਗ, ਸਾਬਕਾ ਸਰਪੰਚ ਗੁਰਦੇਵ ਸਿੰਘ ਕਲੇਰ ਕਲਾਂ, ਡਾ. ਰਵਿੰਦਰ ਸਿੰਘ ਕਲੇਰ, ਸਰਪੰਚ ਮੰਗਲਜੀਤ ਸਿੰਘ ਅਠਵਾਲ, ਮਨਦੀਪ ਸਿੰਘ ਗਿੱਲ ਜ਼ਿਲਾ ਪ੍ਰੀਸ਼ਦ ਮੈਂਬਰ, ਸੁਖਦੇਵ ਸਿੰਘ ਸੁੱਖੀ ਸੰਤ ਨਗਰ, ਸਤਨਾਮ ਸਿੰਘ, ਸਰਬਜੀਤ ਸੱਭਾ, ਸੁਖਵਿੰਦਰ ਸਿੰਘ ਬੰਟੀ, ਸਮਸ਼ੇਰ ਸਿੰਘ ਮੂਲਿਆਂਵਾਲ, ਰਣਜੀਤ ਸਿੰਘ ਢਿੱਲੋਂ, ਮਨਜੀਤ ਸਿੰਘ, ਰਘਬੀਰ ਸਿੰਘ, ਨਿਰਮਲ ਸਿੰਘ ਬਿਧੀਪੁਰ, ਅਮਰਬੀਰ ਸਿੰਘ ਲੱਕੀ, ਜਸਪਾਲ ਸਿੰਘ ਕਲੇਰ, ਕੇਵਲ ਸਿੰਘ ਲਾਡੀ, ਹੈਪੀ ਸੁਚੇਤਗੜ, ਰਾਕੇਸ ਸੁਚੇਤਗੜ, ਲਖਵਿੰਦਰ ਬਾਊ ਅਠਵਾਲ, ਕੇਵਲ ਅਠਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਐਸ.ਬੀ.ਐਸ.ਯੂ. ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।