28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 30-03-2026
ਗੁਰਦਾਸਪੁਰ, 29 ਮਾਰਚ (ਪੰਕਜ ਸ਼ਰਮਾ)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਾਈਸ ਚਾਂਸਲਰ ਡਾ: ਐਸ.ਕੇ. ਮਿਸ਼ਰਾ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸ. ਭਗਤ ਸਿੰਘ ਦੇ ਆਦਰਸ਼ਾਂ ਅਤੇ ਉਨ੍ਹਾਂ ਦੇ ਅਮਰ ਸੰਦੇਸ਼ਾਂ ਨੰੂ ਉਜਾਗਰ ਕੀਤਾ ਗਿਆ | ਇਸ ਮੌਕੇ ਰਜਿਸਟਰਾਰ ਡਾ: ਅਜੇ ਕੁਮਾਰ, ਡੀਨ ਵਿਦਿਆਰਥੀ ਮਾਮਲੇ ਡਾ: ਗੁਰਪਦਮ ਸਿੰਘ ਤੇ ਸਟਾਫ਼ ਹਾਜ਼ਰ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਕਵਿਤਾ ਪੇਸ਼ ਕੀਤੀ ਗਈ | ਇਸ ਤੋਂ ਬਾਅਦ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਤੇ ਦਿ੍ਸ਼ਟੀਕੋਣ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਸਮਾਜਿਕ ਜ਼ਿੰਮੇਵਾਰੀ ਤੇ ਸਰਗਰਮ ਭਾਗੀਦਾਰੀ ਨੰੂ ਉਤਸਾਹਿਤ ਕਰਨ ਲਈ ਸਾਲ ਦੌਰਾਨ ਵੱਖ-ਵੱਖ ਜਾਗਰੂਕਤਾ ਤੇ ਸਮਾਜਿਕ ਗਤੀਵਿਧੀਆਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੰੂ ਵਾਈਸ ਚਾਂਸਲਰ ਵਲੋਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ 10 ਅਪ੍ਰੈਲ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ : ਬੱਲਪੁਰੀਆਂ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਸੰਤ ਨਗਰ, ਕਲੇਰ ਖੁਰਦ ਤੇ ਕਲੇਰ ਕਲਾਂ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।