28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬਿਜਲੀ ਮੁਲਾਜ਼ਮ ਤੇ ਪੈਨਸ਼ਨਰ 10 ਅਪ੍ਰੈਲ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ : ਬੱਲਪੁਰੀਆਂ

ਅਜੀਤ ਡੈਸਕ 30-03-2026
ਬਟਾਲਾ, 29 ਮਾਰਚ (ਸਤਿੰਦਰ ਸਿੰਘ)- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ 10 ਅਪ੍ਰੈਲ ਨੂੰ ਸਰਕਾਰ ਵਿਰੁੱਧ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਇੰਪਲਾਈਜ਼ ਫ਼ੈਡਰੇਸ਼ਨ ਚਾਹਲ ਨੇ ਉਪ ਮੰਡਲ, ਮੰਡਲ ਤੇ ਸਰਕਲ ਪੱਧਰ ਦੇ ਆਗੁਆਂ ਦੀ ਭਰਵੀਂ ਕਨਵੈਨਸ਼ਨ ਕੀਤੀ ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਕੀਤੀ | ਬੁਲਾਰਿਆਂ ਨੇ ਅਮਰੀਕਾ ਵਲੋਂ ਇਰਾਕ ਵਿਰੁੱਧ ਜੰਗ ਕਾਰਨ ਹੋ ਰਹੇ ਨਰ-ਸੰਘਾਰ ਤੇ ਮਹਿੰਗਾਈ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ | ਕਨਵੈਨਸ਼ਨ ਨੂੰ ਜਥੇਬੰਦੀ ਦੇ ਸੂਬਾਈ ਆਗੂਆਂ ਪੂਰਨ ਸਿੰਘ ਖਾਈ, ਮਨਜੀਤ ਸਿੰਘ ਚਾਹਲ, ਹਰਬੰਸ ਸਿੰਘ ਦੀਦਾਰਗੜ੍ਹ, ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ, ਪੁਰਾਣੀ ਪੈਨਸ਼ਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਅਤਿੰਦਰਪਾਲ ਸਿੰਘ, ਇੰਪਲਾਈਜ਼ ਫ਼ੈਡਰੇਸ਼ਨ ਦੇ ਸੂਬਾਈ ਆਗੂ ਰਾਮ ਚੰਦਰ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਹਰਵਿੰਦਰ ਸਿੰਘ ਚੱਠਾ, ਦਰਸ਼ਨ ਸਿੰਘ ਰਾਜੀਆਂ, ਪ੍ਰਤਾਪ ਸਿੰਘ ਸੁਖੇਵਾਲ, ਰਾਜਿੰਦਰ ਸਿੰਘ ਨਿਮਾ, ਸੁਖਦੇਵ ਸਿੰਘ ਖੁੱਡਾ, ਸਲਵਿੰਦਰ ਕੁਮਾਰ, ਬਲਜਿੰਦਰ ਸਿੰਘ ਬੱਲਰਾ, ਸੁਖਦੇਵ ਸਿੰਘ ਵਰਪਾਲ, ਰਵੀ ਕੁਮਾਰ ਲੌਂਗੋਵਾਲ, ਰਾਕੇਸ਼ ਕੁਮਾਰ, ਬਲਜੀਤ ਸਿੰਘ ਸੁਨਾਮ, ਪ੍ਰਭਜੋਤ ਸਿੰਘ, ਜੈਮਜ਼ ਭੱਟੀ, ਗੁਰਬਖਸੀਸ਼ ਸਿੰਘ, ਕਰਨੈਲ ਸਿੰਘ, ਪਿ੍ਤਪਾਲ ਸਿੰਘ ਲਾਡੀ, ਦਲਜੀਤ ਸਿੰਘ, ਅਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਬੀ.ਐੱਸ.ਸੀ ਨਰਸਿੰਗ ਫਾਈਨਲ ਸਮੈਸਟਰ ਦੇ ਨਤੀਜਿਆਂ 'ਚ ਮਾਈ ਭਾਗੋ ਕਾਲਜ ਨੇ ਬਣਾਇਆ ਰਿਕਾਰਡ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।