29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੁਰਦਾਸਪੁਰ ਸ਼ਹਿਰ ਦੀਆਂ ਪੁੱਟੀਆਂ ਮੁੱਖ ਸੜਕਾਂ ਨਾ ਬਣਨ ਕਰਕੇ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 30-03-2026
ਗੁਰਦਾਸਪੁਰ, 29 ਮਾਰਚ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੁਰਦਾਸਪੁਰ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ ਵਾਸਤੇ ਸ਼ਹਿਰ ਦੀਆਂ ਸੜਕਾਂ ਨੂੰ ਪੁੱਟ ਦਿੱਤਾ ਗਿਆ ਹੈ ਪਰ ਹੁਣ ਇਨ੍ਹਾਂ ਸੜਕਾਂ ਨੂੰ ਦੁਬਾਰਾ ਨਹੀਂ ਬਣਾਇਆ ਜਾ ਰਿਹਾ ਜਿਸ ਕਰਕੇ ਲੋਕਾਂ ਦਾ ਇੱਥੋਂ ਲੰਘਣਾ ਬੇਹੱਦ ਔਖਾ ਹੋ ਗਿਆ ਹੈ | ਸੜਕਾਂ ਪੁੱਟੇ ਜਾਣ ਨਾਲ ਇਨ੍ਹਾਂ ਸੜਕਾਂ 'ਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਤੇ ਸੜਕਾਂ ਉੱਪਰੋਂ ਉੱਠਦੀ ਧੂੜ ਮਿੱਟੀ ਨੇ ਨਜ਼ਦੀਕੀ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੈ | ਜਾਣਕਾਰੀ ਅਨੁਸਾਰ ਸਰਕਾਰ ਨੇ ਇਨ੍ਹਾਂ ਸੜਕਾਂ 'ਤੇ 16 ਕਰੋੜ 50 ਲੱਖ ਰੁਪਏ ਜਾਰੀ ਕੀਤੇ ਹਨ ਤੇ 11 ਕਿੱਲੋਮੀਟਰ ਸੜਕਾਂ ਨੂੰ ਮਹਿਕਮੇ ਵਲੋਂ ਬਣਾਇਆ ਜਾਣਾ ਹੈ | ਇਨ੍ਹਾਂ ਸੜਕਾਂ ਦਾ ਉਦਘਾਟਨ ਪਿਛਲੇ ਦਿਨੀਂ ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਕੀਤਾ ਗਿਆ ਸੀ ਅਤੇ ਆਧੁਨਿਕ ਮਸ਼ੀਨਾਂ ਨਾਲ ਇਨ੍ਹਾਂ ਸੜਕਾਂ ਨੂੰ ਪੁੱਟਿਆ ਗਿਆ ਪਰ ਹੁਣ ਮਹਿਕਮੇ ਵਲੋਂ ਇਨ੍ਹਾਂ ਸੜਕਾਂ ਨੂੰ ਨਾ ਬਣਾਉਣ ਕਰਕੇ ਲੋਕਾਂ ਦਾ ਪੰਜਾਬ ਸਰਕਾਰ ਤੇ ਮਹਿਕਮੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹਿਰ ਦੇ ਸੀਨੀਅਰ ਸਿਟੀਜਨਾਂ ਨੇ ਦੱਸਿਆ ਕਿ ਸ਼ਹਿਰ ਅੰਦਰ ਅਜਿਹੇ ਹਾਲਾਤ ਹਨ ਕਿ ਲੋਕ ਮੂੰਹ, ਸਿਰ ਢੱਕ ਕੇ ਸੜਕਾਂ ਉੱਤੋਂ ਲੰਘ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਵਿਭਾਗ ਇਨ੍ਹਾਂ ਸੜਕਾਂ ਨੂੰ ਸਮੇਂ ਸਿਰ ਬਣਾ ਨਹੀਂ ਸਕਦਾ ਤਾਂ ਇਨ੍ਹਾਂ ਸੜਕਾਂ ਨੂੰ ਪੁੱਟਿਆ ਹੀ ਕਿਉਂ ਗਿਆ | ਲੋਕਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਗੁਰਦਾਸਪੁਰ ਸ਼ਹਿਰ ਦੀਆਂ ਪੁੱਟੀਆਂ ਮੁੱਖ ਸੜਕਾਂ ਪਹਿਲ ਦੇ ਆਧਾਰ 'ਤੇ ਬਣਾਉਣ ਲਈ ਸਬੰਧਿਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ | ਜਦੋਂ ਇਸ ਸਬੰਧੀ ਗੱਲਬਾਤ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਲਵਜੀਤ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਪਿਛਲੀ ਖ਼ਬਰ ਨਵੀਂ ਸੜਕ ਉੱਖੜਨ ਕਰ ਕੇ ਇਲਾਕੇ 'ਚ ਬਣੀ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਬੀ.ਐੱਸ.ਸੀ ਨਰਸਿੰਗ ਫਾਈਨਲ ਸਮੈਸਟਰ ਦੇ ਨਤੀਜਿਆਂ 'ਚ ਮਾਈ ਭਾਗੋ ਕਾਲਜ ਨੇ ਬਣਾਇਆ ਰਿਕਾਰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।